ਪਿੰਡ ਭੂੰਦੜੀ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ

Ludhiana Punjabi
  • ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
  • ਕੁਦਰਤੀ ਚੱਕਰ ‘ਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ – ਮੁੱਖ ਖੇਤੀਬਾੜੀ ਅਫ਼ਸਰ ਨਰਿੰਦਰ ਸਿੰਘ ਬੈਨੀਪਾਲ

DMT : ਲੁਧਿਆਣਾ : (06 ਅਕਤੂਬਰ 2023) : –

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਸਿਧਵਾਂ ਬੇਟ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਝੇ ਉਪਰਾਲੇ ਨਾਲ ਪਿੰਡ ਭੂੰਦੜੀ ਵਿਖੇ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਨਰਿੰਦਰ ਸਿੰਘ ਬੈਨੀਪਾਲ ਦੀ ਰਹਿਨੁਮਾਈ ਹੇਠ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।

ਇਸ ਕੈਂਪ ਦਾ ਉਦਘਾਟਨ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਸਤਬੀਰ ਸਿੰਘ ਗੋਸਲ ਵਲੋਂ ਕੀਤਾ ਗਿਆ।

ਕੈਂਪ ਦੌਰਾਨ 200 ਤੋਂ ਵੱਧ ਕਿਸਾਨਾਂ, ਯੂਨੀਵਰਸਿਟੀ ਦੇ ਸਿਖਿਆਰਥੀ ਅਤੇ ਆਸ਼ਾ ਵਰਕਰਜ਼ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਕਿਸਾਨਾਂ ਨੂੰ ਸਬੋਧਨ ਕਰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਸਿਫਾਰਸ਼ ਕੀਤੀ ਗਈ ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਸਭ ਤੋਂ ਸਸਤੀ ਅਤੇ ਵਾਤਾਵਰਣ ਪੱਖੀ ਤਕਨੀਕ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਸਰਲ ਤਕਨੀਕ ਨੂੰ ਅਪਣਾਉਣ ਦਾ ਸੱਦਾ ਦਿੱਤਾ। ਇਸ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਮਿੱਟੀ ਦੀ ਸਿਹਤ ਬਰਕਰਾਰ ਰੱਖੀ ਜਾ ਸਕਦੀ ਹੈ।

ਕੈਂਪ ਦੀ ਮੇਜ਼ਬਾਨੀ ਕਰ ਰਹੇ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਕਿਸਾਨਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿੱਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ, ਉਥੇ ਪ੍ਰਦੂਸ਼ਣ ਮਨੁੱਖੀ ਸਿਹਤ, ਪਸ਼ੂਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਹੈ। ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਉਹ ਖੁਦ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਂਵਾਂ ਅਤੇ ਖੇਤੀ ਤਕਨੀਕਾਂ ਸਬੰਧੀ ਵਿਚਾਰ ਵਟਾਂਦਰਾ ਕਰਦੇ ਆ ਰਹੇ ਹਨ। ਕਿਸਾਨੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਹ ਭਲੀ-ਭਾਂਤੀ ਜਾਣੂੰ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਆਏ ਅਡੀਸ਼ਨਲ ਡਾਇਰੈਕਟਰ ਕਮਨੀਕੇਸ਼ਨ, ਡਾ. ਟੀ.ਐਸ. ਰਿਆੜ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਰਫੇਸ ਸੀਡਿੰਗ ਸਭ ਤੋਂ ਸੋਖਾ ਤਰੀਕਾ ਹੈ ਅਤੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਕਿਸਾਨ ਖੇਤੀ ਅਤੇ ਸਮਾਜਿਕ ਖਰਚੇ ਘਟਾਉਣ ਦੀ ਕੋਸ਼ਿਸ਼ ਕਰਨ।

ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ), ਲੁਧਿਆਣਾ ਅਮਨਪ੍ਰੀਤ ਸਿੰਘ ਘਈ ਵੱਲੋਂ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਅਤੇ ਸਾਭ ਸੰਭਾਲ ਬਾਰੇ ਵਿਸਥਾਰ ਪੂਰਵਰ ਜਾਣਕਾਰੀ ਦਿੱਤੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰ ਡਾ. ਸੁਰਜੀਤ ਸਿੰਘ ਵਾਲੀਆਂ ਵੱਲੋਂ ਹਾੜ੍ਹੀ ਦੀ ਫਸਲ ਕਣਕ ਦੇ ਬੀਜ, ਖਾਦ ਅਤੇ ਬਿਜਾਈ ਦੇ ਸਹੀ ਸਮੇਂ ਬਾਰੇ ਕਿਸਾਨਾਂ ਜਾਣਕਾਰੀ ਦਿੱਤੀ।

ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ, ਸਿਧਵਾਂ ਬੇਟ ਗਿਰਜੇਸ਼ ਭਾਰਗਵ ਵੱਲੋਂ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਸਾਝੀ ਕਰਦਿਆਂ ਕਣਕ ਸੀਡ ਸਬਸਿਡੀ ਪਾਲਿਸੀ ਬਾਰੇ ਵਿਸਥਾਰ ਪੂਰਵਰਕ ਦੱਸਿਆ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਨਾਂ ਲਾ ਕੇ ਸਾਭ ਸੰਭਾਲ ਕਰਨ ਲਈ ਅਪੀਲ ਕੀਤੀ।

ਕੈਂਪ ਦੌਰਾਨ ਮੰਚ ਸੰਚਾਲਕ ਦੀ ਡਿਊਟੀ ਡਾ. ਮਨਮੀਤ ਕੌਰ, ਅਸੋਸੀਏਟ ਪ੍ਰੋਫੈਸਰ ਐਕਸਟੈਸ਼ਨ ਅਤੇ  ਸ਼ੇਰਅਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਭੂੰਦੜੀ ਵੱਲੋਂ ਬਾਖੂਬੀ ਨਿਭਾਈ ਗਈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾਂ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਬਲਾਕ ਦੇ ਵੱਖ-ਵੱਖ ਸਰਕਲਾਂ ਦੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਮੌਕੇ ਬਲਾਕ ਵਿੱਚ ਸਿਧੀ ਬਿਜਾਈ ਕਰਨ ਵਾਲੇ 08 ਅਗਾਂਹਵਧੂ ਕਿਸਾਨ ਅਤੇ ਪਰਾਲੀ ਨੂੰ ਬਿਨ੍ਹਾ ਸਾੜੇ ਖੇਤਾਂ ਵਿੱਚ ਜਜਬ ਕਰਨ ਵਾਲੇ 08 ਅਗਾਂਹਵਧੂ ਕਿਸਾਂਨਾਂ ਨੂੰ ਵਿਭਾਗ ਵੱਲੋਂ ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਗੁਰਮੁੱਖ ਸਿੰਘ ਬਲਾਕ ਖੇਤੀਬਾੜੀ ਅਫਸਰ, ਸਿਧਵਾਂ ਬੇਟ, ਡਾ. ਕੁਲਦੀਪ ਸਿੰਘ ਹੈਡ ਆਫ ਡਿਪਾਰਟਮੈਂਟ ਆਫ ਐਜੂਕੇਸਨ, ਡਾ. ਅਮਨਦੀਪ ਕੌਰ, ਇੰਜ: ਅਰਸਦੀਪ ਸਿੰਘ, ਡਾ. ਲਖਵਿੰਦਰ ਕੌਰ, ਡਾ. ਹਰਵਿੰਦਰ ਸਿੰਘ, ਡਾ. ਧਰਿੰਦਰ ਤਿਵਾੜੀ, ਡਾ. ਜਗਦੇਵ ਸਿੰਘ, ਡਾ. ਗੁਰਿੰਦਰਪਾਲ ਕੌਰ, ਡਾ. ਪਰਿਅੰਕਾ, ਸੰਦੀਪ ਵਿਰਕ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜਰ ਸਨ।

Leave a Reply

Your email address will not be published. Required fields are marked *