ਪੀਐਸਪੀਸੀਐਲ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਉਲੀਕੀ ਵਿਸ਼ੇਸ਼ ਮੁਹਿੰਮ ਚਲ ਰਹੇ ਗਰਮੀਆਂ/ਝੋਨੇ ਦੇ ਮੌਸਮ ਦੇ ਵਿੱਚ ਵੀ ਜਾਰੀ ਰਹੇਗੀ

Ludhiana Punjabi

DMT : ਲੁਧਿਆਣਾ : (25 ਜੂਨ 2023) : – ਪੰਜਾਬ ਪੁਲਿਸ ਦੇ ਤਾਲਮੇਲ ਨਾਲ ਸੁੰਦਰ ਨਗਰ ਡਵੀਜ਼ਨ ਵਿੱਚ ਵਿਆਪਕ ਚੈਕਿੰਗ ਕੀਤੀ ਗਈ। ਘਰੇਲੂ ਅਤੇ ਵਪਾਰਕ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚ ਚੋਰੀ ਦੇ 75 ਕੇਸ ਫੜੇ ਗਏ ਅਤੇ ਲਗਭਗ 15 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ। ਅਣਅਧਿਕਾਰਤ ਕਲੋਨੀਆਂ ਪੀਐਸਪੀਸੀਐਲ ਐਲਟੀ ਲਾਈਨਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਟੈਪ ਕਰਨ ਅਤੇ ਬਿਜਲੀ ਦੀ ਚੋਰੀ ਨੂੰ ਉਤਸ਼ਾਹਿਤ ਕਰਨ ਵਿੱਚ ਸ਼ਾਮਲ ਪਾਈਆਂ ਗਈਆਂ ਸਨ। ਪੰਜਾਬ ਪੁਲਿਸ ਨੂੰ ਅਣਅਧਿਕਾਰਤ ਕਲੋਨੀਆਂ ਦੇ ਸਾਰੇ ਦੋਸ਼ੀ ਖਪਤਕਾਰਾਂ ਅਤੇ ਪ੍ਰਮੋਟਰਾਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਬੇਨਤੀ ਕੀਤੀ ਗਈ ਹੈ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਪੀਐਸਪੀਸੀਐਲ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਉਲੀਕੀ ਵਿਸ਼ੇਸ਼ ਮੁਹਿੰਮ ਚਲ ਰਹੇ ਗਰਮੀਆਂ/ਝੋਨੇ ਦੇ ਮੌਸਮ ਦੇ ਵਿੱਚ ਵੀ ਜਾਰੀ ਰਹੇਗੀ।
ਬਿਜਲੀ ਚੋਰੀ ਨੂੰ ਰੋਕਣ ਲਈ ਇਸ ਵਿਸ਼ੇਸ਼ ਮੁਹਿੰਮ ਵਿੱਚ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਅਤੇ ਖੇਤੀਬਾੜੀ ਖੇਤਰ ਜਿਥੇ ਜਾਲੀ ਟਿਊਬਵੈਲ ਚਲ ਰਹੀਆਂ ਹਨ, ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਬਿਜਲੀ ਚੋਰੀ ਦੇ ਦੋਸ਼ੀ ਪਾਏ ਜਾਣ‌ ਵਾਲੇ ਬਿਜਲੀ ਖਪਤਕਾਰਾਂ ਵਿਰੁਧ ਜ਼ੁਰਮਾਨੇ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਬੁਲਾਰੇ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ,ਪਰ ਬਿਜਲੀ ਚੋਰੀ ਕਰਨ ਵਾਲਿਆਂ ਖਪਤਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

Leave a Reply

Your email address will not be published. Required fields are marked *