ਪੀ.ਐਸ.ਪੀ.ਸੀ.ਐਲ ਜੇ.ਈ. ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ

Crime Ludhiana Punjabi

DMT : ਲੁਧਿਆਣਾ : (31 ਜੁਲਾਈ 2023) : –

ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇਈ) ਜਸਮੇਲ ਸਿੰਘ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਜਗਰਾਓਂ ਤਹਿਸੀਲ ਦੇ ਪਿੰਡ ਖੁਰਸ਼ੈਦਪੁਰ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਦੀ ਸ਼ਿਕਾਇਤ ‘ਤੇ ਪੀ.ਐਸ.ਪੀ.ਸੀ.ਐਲ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਜੇਈ ਨੇ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ ਉਸ ਤੋਂ 70,000 ਰੁਪਏ ਦੀ ਰਿਸ਼ਵਤ ਲਈ ਹੈ।

ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਦਰਜ ਕਰਕੇ ਦੋਸ਼ੀ ਜੇ.ਈ ਜਸਮੇਲ ਸਿੰਘ ਖਿਲਾਫ ਥਾਣਾ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ), ਲੁਧਿਆਣਾ ਵਿਖੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *