ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ਅੰਦਰ ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇੇ ਪਾਬੰਦੀ ਹੁਕਮ ਜਾਰੀ

Ludhiana Punjabi

DMT : ਲੁਧਿਆਣਾ : (12 ਅਗਸਤ 2023) : – ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਚਾਇਨਾ ਮੇਡ ਡੋਰ (ਸਿੰਥੈਟਿਕ ਪਲਾਸਟਿਕ ਦੀਆਂ ਬਣੀਆਂ ਚਾਇਨਾ ਮੇਡ ਜਾਂ ਹੋਰ ਡੋਰਾਂ ਜੋ ਪਤੰਗ ਬਾਜੀ ਲਈ ਵਰਤੀਆਂ ਜਾਂਦੀਆਂ ਹਨ) ਦੀ ਵਿਕਰੀ ਕਰਨ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਦੇ ਇਲਾਕਿਆਂ ਅੰਦਰ ਵੱਖ-ਵੱਖ ਦੁਕਾਨਾਂ ‘ਤੇ ਬਹੁਤ ਹੀ ਖ਼ਤਰਨਾਕ ਚਾਈਨਾ ਮੇਡ ਡੋਰਾਂ (ਸਿੰਥੈਟਿਕ ਪਲਾਸਟਿਕ ਦੀਆਂ ਬਣੀਆ ਚਾਈਨਾ ਮੇਡ ਜਾਂ ਹੋਰ ਡੋਰਾਂ ਜਂੋ ਪਤੰਗ ਬਾਜੀ ਲਈ ਵਰਤੀਆਂ ਜਾਂਦੀਆਂ ਹਨ), ਵਿਕ ਰਹੀਆਂ ਹਨ, ਜੋ ਕਿ ਬਹੁਤ ਹੀ ਖਤਰਨਾਕ ਡੋਰ ਹੈ, ਕਾਫੀ ਸਖ਼ਤ ਅਤੇ ਨਾ-ਟੁੱਟਣਯੋਗ ਹਨ। ਇਹ ਮਨੁੱਖੀ ਜੀਵਨ ਲਈ ਖ਼ਤਰਨਾਕ ਹਨ ਅਤੇ ਇਹਨਾਂ ਦੀ ਵਰਤੋਂ ਨਾਲ ਕੋਈ ਵੀ ਮੰਦਭਾਗੀ ਘਟਨਾ ਵਾਪਰ ਸਕਦੀ ਹੈ।
ਆਮ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਉਨ੍ਹਾਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਜੁਰਮ ਅ/ਧ 05 ਵਾਤਾਵਰਨ ਪ੍ਰੋਟੈਕਸ਼ਨ ਐਕਟ 1986 ਅਤੇ 188 ਭ:ਦੰਡ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲੀ ਵਿੱਚ ਲਿਆਂਦੀ ਜਾਵੇਗੀ।
ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *