ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

Ludhiana Punjabi
  • ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ
  • ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ‘ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ
  • ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਵੀ ਮਨਾਹੀ

DMT : ਲੁਧਿਆਣਾ : (17 ਮਾਰਚ 2023) : – ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਖੁੱਲ੍ਹੇਆਮ ਰੇਤਾ ਵਾਹਨ ਵਿੱਚ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਵਾਹਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਰੇਤਾ ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਵਾਹਨ ਰੇਤਾ ਢੋਆ-ਢੁਆਈ ਦਾ ਕੰਮ ਕਰਦੇ ਹਨ ਉਹ ਰੇਤੇ ਨੂੰ ਢਕਣਾ ਜ਼ਰੂਰੀ ਨਹੀਂ ਸਮਝਦੇ, ਜਿਸ ਕਾਰਨ ਸੜਕਾਂ ‘ਤੇ ਰੇਤਾ ਉੱਡਦਾ ਹੈ ਅਤੇ ਵਾਹਨਾਂ ਵਿੱਚੋਂ ਪਾਣੀ ਚੋਂਦਾ ਹੈ, ਜਿਸ ਕਾਰਨ ਆਮ ਰਾਹਗੀਰਾਂ ਨੂੰ ਸੜ੍ਹਕ ‘ਤੇ ਚੱਲਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਅਤੇ ਕਈ ਵਾਰ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ। ਅਜਿਹੇ ਹਾਦਸੇ ਰੋਕਣ ਲਈ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ।
ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਤੋ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰਾਂ ਜਖ਼ਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿਚ ਵਿਸੇਂਂ਼ਸ਼ ਕਦਮ ਚੁੱਕਣ ਦੀ ਜਰੂਰਤ ਹੈ।

ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਹੁਕਮ ਜਾਰੀ ਹੋਣ ਦੀ ਮਿਤੀ ਤੋ 15 ਦਿਨਾਂ ਦੇ ਅੰਦਰ-2 ਲਗਾਏ ਜਾਣ ਤਾਂ ਜੋ ਕਿਸੇ ਮੰਦਭਾਗੀ ਘਟਨਾਂ ਤੋ ਬਚਿਆ ਜਾ ਸਕੇ।

ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾਈ ਗਈ ਹੈ, ਤਾਂ ਜੋ ਕਾਨੂੰਨ ਵਿਵਸਥਾ ਭੰਗ ਨਾ ਹੋਵੇ।

ਕਮਿਸ਼ਨਰੇਟ ਪੁਲਿਸ ਦੇ ਧਿਆਨ ‘ਚ ਆਇਆ ਹੈ ਕਿ ਆਮ ਪਬਲਿਕ ਵੱਲੋਂ ਆਪਣੀਆਂ ਪ੍ਰਾਈਵੇਟ ਗੱਡੀਆਂ ‘ਤੇ ਪੁਲਿਸ, ਆਰਮੀ, ਵੀ.ਆਈ.ਪੀ., ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦੇ ਲੋਗੋ ਦੀ ਵਰਤੋਂ ਕੀਤੀ ਜਾਂਦੀ ਹੈ, ਬੀਤੇ ਸਮੇਂ ਵਿੱਚ ਹੋਈਆਂ ਅੱਤਵਾਦੀ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਸਧਾਰਨ ਤੌਰ ‘ਤੇ ਇਹ ਗੰਭੀਰ ਮਾਮਲਾ ਹੈ। ਇਸ ਤਰ੍ਹਾਂ ਅਣ-ਅਧਿਕਾਰਤ ਵਿਅਕਤੀ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਭੁਲੇਖਾ ਪਾਊ ਤਰੀਕੇ ਨਾਲ ਲਿਖੇ ਸ਼ਬਦਾਂ ਦੀ ਦੁਰਵਰਤੋਂ ਕਰਕੇ ਸਮਾਜ ਅਤੇ ਦੇਸ਼ ਵਿਰੋਧੀ ਅਨਸਰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ, ਆਰਮੀ ਜਾਂ ਹੋਰ ਸਰਕਾਰੀ ਸੁਰੱਖਿਆ ਵਿਭਾਗ ਨਾਲ ਮੇਲ ਖਾਂਦਾ ਲੋਗੋ ਅਣ-ਅਧਿਕਾਰਤ ਤੌਰ ‘ਤੇ ਲਗਾਉਣਾ ਮੋਟਰ ਵਹੀਕਲ ਐਕਟ ਦੇ ਨਿਯਮਾ ਦੇ ਵਿਰੁੱਧ ਅਤੇ ਗੈਰ ਕਾਨੂੰਨੀ ਹੈ। ਇਸ ਲਈ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਵਿਸ਼ੇਸ਼ ਕਦਮ ਚੁੱਕਦਿਆਂ ਇਹ ਪਾਬੰਦੀ ਲਗਾਈ ਗਈ ਹੈ।

ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾਈ ਗਈ ਹੈ, ਤਾਂ ਜੋ ਕਾਨੂੰਨ ਵਿਵਸਥਾ ਭੰਗ ਨਾ ਹੋਵੇ।

ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਮ ਜਾਰੀ ਕੀਤੇ ਜਾਂਦੇ ਹਨ ਅਤੇ ਮਿਤੀ 17 ਮਾਰਚ, 2023 ਤੋਂ ਅਗਲੇ 2 ਮਹੀਨੇ ਤੱਕ ਜਾਰੀ ਰਹਿਣਗੇ।

Leave a Reply

Your email address will not be published. Required fields are marked *