ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭੁਧਾਇ ਯੋਜਨਾ ਤਹਿਤ ਗੈਰ ਸਰਕਾਰੀ ਸੰਸਥਾਵਾਂ ਪਾਸੋਂ ਸਕਿੱਲ/ਆਜੀਵੀਕਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਮੰਗ

Ludhiana Punjabi
  • ਅਨੁਸੂਚਿਤ ਜਾਤੀ ਲੋਕਾਂ ਦਾ ਸਮਾਜਿਕ ਤੇ ਆਰਥਿਕ ਪੱਧਰ ਉਪਰ ਚੁੱਕਣ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨ – ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ

DMT : ਲੁਧਿਆਣਾ : (06 ਸਤੰਬਰ 2023) : – ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭੁਧਾਇ ਯੋਜਨਾ (PMAJAY) ਦੇ ਸਬੰਧ ਵਿੱਚ ਗੈਰ ਸਰਕਾਰੀ ਸੰਸਥਾਵਾਂ ਪਾਸੋਂ ਸਕਿੱਲ/ਆਜੀਵੀਕਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਮੰਗ ਕੀਤੀ ਜਾਂਦੀ ਹੈ।

ਵਧੀਕ ਡਿਪਟੀ ਕਮਿਸ਼ਨਰ(ਪੇਂਡੂ ਵਿਕਾਸ) ਸ੍ਰੀ ਰੁਪਿੰਦਰਪਾਲ ਸਿੰਘ ਵੱਲੋਂ ਇਸ ਸਬੰਧੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉਪਰ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਇਹ ਇਸ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਲਈ ਲੋੜੀਂਦੀਆਂ ਸ਼ਰਤਾਂ ਸਬੰਧੀ ਦਫਤਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਡਾ. ਬੀ.ਆਰ. ਅੰਬੇਦਕਰ ਭਵਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਗੈਰ ਸਰਕਾਰੀ ਸੰਸਥਾਵਾਂ ਇਹ ਪ੍ਰੋਜੈਕਟ ਹਰ ਪੱਖੋਂ ਮੁਕੰਮਲ ਕਰਦੇ ਹੋਏ 10 ਦਿਨ ਦੇ ਅੰਦਰ ਸਬਮਿਟ ਕਰਵਾ ਸਕਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਵਿਭਾਗਾਂ ਨੂੰ ਵੀ ਅਪੀਲ ਕੀਤੀ  ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਵਿਭਾਗੀ ਸਕੀਮਾਂ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭੁਧਾਇ ਯੋਜਨਾ(PMAJAY) ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਸਬੰਧਤ ਆਜੀਵੀਕਾ ਪ੍ਰੋਜੈਕਟ ਬਣਾਉਣ ਤੇ ਜੋਰ ਦੇਣ।                                                                                

Leave a Reply

Your email address will not be published. Required fields are marked *