ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭਪਾਤਰੀ ਪੀ.ਐਮ. ਕਿਸਾਨ ਪੋਰਟਲ ‘ਤੇ ਲੈਂਡ ਸੀਡਿੰਗ ਕਰਵਾਉਣ – ਮੱਖ ਖੇਤੀਬਾੜੀ ਅਫ਼ਸਰ

Ludhiana Punjabi
  • ਕਿਹਾ! ਪੜਤਾਲ ਲਈ ਜ਼ਮੀਨ ਦੀ ਮਲਕੀਅਤ ਸਬੰਧੀ ਫਰਦ ਅਤੇ ਅਧਾਰ ਕਾਰਡ ਜਮ੍ਹਾ ਕਰਵਾਉਣਾ ਹੈ ਲਾਜ਼ਮੀ
  • ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ ਵੀ ਦਿੱਤਾ ਜ਼ੋਰ

DMT : ਲੁਧਿਆਣਾ : (05 ਜੂਨ 2023) : – ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ‘ਤੇ ਲੈਂਡ ਸੀਡਿੰਗ (ਜਮੀਨ ਦੀ ਡਿਟੇਲ) ਦਰਜ਼ ਨਹੀਂ ਹੋਈ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜਮੀਨ ਦੀ ਮਲਕੀਅਤ ਸਬੰਧੀ ਫਰਦ ਅਤੇ ਅਧਾਰ ਕਾਰਡ ਜਮ੍ਹਾ ਕਰਵਾਉਣ ਤਾਂ ਜੋ ਉਹ ਇਸ ਸਕੀਮ ਦਾ ਲਾਭ ਪੜਤਾਲ ਉਪਰੰਤ ਲੈ ਸਕਣ।

ਡਾ. ਬੈਨੀਪਾਲ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਲਾਭਪਤਰੀਆਂ ਦੀ ਈ.ਕੇ.ਵਾਈ.ਸੀ. (EKYC) ਪੈਡਿੰਗ ਹੈ ਉਹ ਆਪਣੇ ਨਜ਼ਦੀਕ ਦੇ ਖੇਤੀਬਾੜੀ ਦਫਤਰ, ਸੁਵਿਧਾ ਕੇਂਦਰ ਜਾਂ ਆਪਣੇ ਆਪ ਗੂਗਲ ਪਲੇਅ ਸਟੋਰ ‘ਤੇ ਮੋਬਾਇਲ ਐਪ PMKISANGOI  ਰਾਂਹੀ ਆਪਣੀ ਈ.ਕੇ.ਵਾਈ.ਸੀ.  ਕਰਵਾ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸ਼ਤਾਂ ਜਾਰੀ ਹੋ ਸਕਣ।

ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਤਲ ਨੂੰ ਬਚਾਉਣ ਖਾਤਰ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਬੀਜਿਆ ਜਾਵੇ। ਝੋਨੇ ਦੀ ਸਿਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨ ਆਨਲਾਈਨ ਪੋਰਟਲ (https://agrimachinerypb.com/home/DSR23Department) ‘ਤੇ 25 ਜੂਨ ਤੱਕ  ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿਧੀ ਬਿਜਾਈ ‘ਤੇ ਦਿੱਤੀ ਜਾ ਰਹੀ ਪ੍ਰੋਤਸਾਹਨ ਰਾਸ਼ੀ 1500/- ਰੁਪਏ ਪ੍ਰਤੀ ਏਕੜ ਪ੍ਰਾਪਤ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਕਿਸਾਨਾਂ ਵੀਰਾਂ ਨੂੰ ਕਿਹਾ ਕਿ ਸਾਉਣੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਤੋਂ ਪਹਿਲਾਂ ਆਪਣੇ ਖੇਤ ਦੀ ਮਿੱਟੀ ਦੀ ਪਰਖ ਕਰਵਾਈ ਜਾਵੇ ਤਾਂ ਜੋ ਖਾਦਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ ਅਤੇ ਖੇਤੀ ਖਰਚੇ ਘਟਾਏ ਜਾ ਸਕਣ। ਵਧੇਰੇ ਜਾਣਕਾਰੀ ਲਈ ਆਪਣੇ ਨਜ਼ਦੀਕੇ ਦੇ ਖੇਤੀਬਾੜੀ ਦਫਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *