ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

Ludhiana Punjabi
  • ਯੋਗ ਬੱਚਿਆਂ ਦੀ ਨਾਮਜਦਗੀ ਲਈ ਆਨਲਾਈਨ ਪੋਰਟਲ http://awards.gov.in  ‘ਤੇ 31 ਅਗਸਤ ਤੱਕ ਕੀਤਾ ਜਾ ਸਕਦਾ ਹੈ ਅਪਲਾਈ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

DMT : ਲੁਧਿਆਣਾ : (16 ਅਗਸਤ 2023) : – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।

ਸ੍ਰੀਮਤੀ ਮਲਿਕ ਨੇ ਅੱਗੇ ਦੱਸਿਆ ਕਿ ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਨਵੀਂ ਦਿੱਲੀ ਵੱਲੋ ਦੇਸ਼ ਵਿੱਚ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ, 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਹਨਾ ਬੱਚਿਆਂ ਨੂੰ ਦਿੱਤਾ ਜਾਣਾ ਹੈ ਜਿਨ੍ਹਾਂ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰ, ਸਮਾਜ ਸੇਵਾ, ਵਿਗਿਆਨ  ਤਕਨਾਲੋਜੀ, ਵਾਤਾਵਰਣ ਅਤੇ ਕਲਾ ‘ਤੇ ਪ੍ਰਭਾਵ ਪਾਇਆ ਹੈ।

ਉਨ੍ਹਾਂ ਦੱਸਿਆ ਕਿ ਕੋਈ ਵੀ ਬੱਚਾ ਜਿਹੜਾ ਕਿ ਭਾਰਤ ਦਾ ਨਾਗਰਿਕ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਘੱਟ ਹੈ, ਇਸ ਐਵਾਰਡ ਲਈ ਯੋਗ ਹੈ। ਯੋਗ ਬੱਚਿਆਂ ਨੂੰ ਨਾਮਜਦ ਕਰਨ ਲਈ ਆਨਲਾਈਨ ਪੋਰਟਲ http://awards.gov.in ‘ਤੇ 31 ਅਗਸਤ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਿਮਲਾਪੁਰੀ, ਨੇੜੇ ਗਿੱਲ ਨਹਿਰ, ਲੁਧਿਆਣਾ ਨੂੰ ਵੀ ਦਿੱਤੀ ਜਾਵੇ ਤਾਂ ਜੋ ਇਸਦੀ ਸੂਚਨਾ ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਨੂੰ ਭੇਜੀ ਜਾ ਸਕੇ ।

Leave a Reply

Your email address will not be published. Required fields are marked *