ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਲੁਧਿਆਣਾ ਵੱਲੋਂ 32.02 ਲੱਖ ਰੁਪਏ ਦੇ ਕਰਜ਼ੇ ਮਨਜੂਰ

Ludhiana Punjabi

DMT : ਲੁਧਿਆਣਾ : (06 ਜੂਨ 2023) : – ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ-ਕਮ ਚੇਅਰਮੈਨ ਲੁਧਿਆਣਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਸ੍ਰੀ ਹਰਪਾਲ ਸਿੰਘ ਗਿੱਲ ਅਤੇ ਸ੍ਰੀ ਸੰਦੀਪ ਕੁਮਾਰ ਜ਼ਿਲ੍ਹਾ ਮੈਨੇਜਰ ਐੱਸ.ਸੀ. ਕਾਰਪੋਰੇਸ਼ਨ ਦੀ ਅਗਵਾਈ ਵਿੱਚ ਪੰਜਾਬ ਅਨੂਸੁਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਰਜ਼ਾ ਸਕੀਮਾਂ ਸਬੰਧੀ ਜ਼ਿਲ੍ਹਾ ਪੱਧਰੀ ਸਕਰਿਨਿੰਗ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ।

ਸਕਰਿਨਿੰਗ ਕਮੇਟੀ ਵੱਲੋਂ ਅਨੁਸੂਚਿਤ ਜਾਤੀਆਂ ਦੇ 10 ਬਿਨੈਕਾਰਾਂ ਨੂੰ ਵੱਖ-ਵੱਖ ਕੰਮਾਂ ਲਈ 23 ਲੱਖ ਰੁਪਏ ਦੇ ਕਰਜੇ ਮਨਜੂਰ ਕੀਤੇ ਗਏ ਜਿਨ੍ਹਾਂ ਵਿੱਚ ਡੇਅਰੀ ਫਾਰਮ, ਹੋਜ਼ਰੀ, ਕਰਿਆਨਾ ਦੁਕਾਨ, ਮੋਟਰਸਾਇਕਲ ਸਪੇਅਰ ਪਾਰਟਸ ਆਦਿ ਦੇ ਕੰਮ ਸ਼ਾਮਲ ਹਨ।

ਮੀਟਿੰਗ ਦੌਰਾਨ ਜ਼ਿਲ੍ਹਾ ਮੈਨੇਜਰ ਐੱਸ.ਸੀ. ਕਾਰਪੋਰੇਸ਼ਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਬੈਂਕ ਟਾਈ ਅੱਪ ਸਕੀਮ ਅਧੀਨ 08 ਲਾਭਪਾਤਰੀਆਂ ਨੂੰ 3.81 ਲੱਖ ਰੁਪਏ ਦੀ ਸਬਸਿਡੀ ਜੋ ਕਿ ਕਾਰਪੋਰੇਸ਼ਨ ਵੱਲੋਂ ਦਿੱਤੀ ਜਾਣੀ ਹੈ ਅਤੇ 5.21 ਲੱਖ ਰੁਪਏ ਦਾ ਬੈਂਕ ਕਰਜਾ ਕੁੱਲ 9.02 ਲੱਖ ਰੁਪਏ ਦੇ ਕਰਜੇ ਵੀ ਇਸ ਮੀਟਿੰਗ ਵਿੱਚ ਮੰਨਜੂਰ ਕੀਤੇ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ 40% ਤੋਂ ‘ਤੇ ਦਿਵਿਆਂਗ ਵਿਅਕਤੀਆਂ ਨੂੰ ਜੋ ਕਿ ਕਿਸੇ ਵੀ ਜਾਤੀ ਨਾਲ ਸਬੰਧਤ ਹੋ ਸਕਦੇ ਹਨ, ਨੂੰ ਬਹੁਤ ਹੀ ਘੱਟ ਵਿਆਜ ‘ਤੇ ਸਵੈ-ਰੁਜਗਾਰ ਲਈ ਕਰਜੇ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਨਗਰ ਨਿਗਮ ਦੇ ਪੱਕੇ ਸਫਾਈ ਕਰਮਚਾਰੀਆਂ ਤੇ ਆਸ਼ਰਿਤ ਪਰਿਵਾਰ ਜੋ ਸਵੈ-ਰੁਜਗਾਰ ਚਲਾਉਣਾ ਚਾਹੁੰਦੇ ਹਨ, ਉਹਨਾਂ ਨੂੰ ਵੀ ਕਾਰਪੋਰੇਸ਼ਨ ਵੱਲੋਂ ਕਰਜਾ ਦਿੱਤਾ ਜਾਂਦਾ ਹੈ।

ਇਸ ਮੌਕੇ ਉਪ-ਅਰਥ ਅੰਕੜਾ ਅਫਸਰ ਸ੍ਰੀਮਤੀ ਪ੍ਰਵੀਨ ਕੁਮਾਰੀ, ਡੀ.ਆਈ.ਸੀ. ਦਫਤਰ ਦੇ ਸ੍ਰੀ ਬਲਵਿੰਦਰ ਸਿੰਘ ਸਿੱਧੂ ਫੰਕਸ਼ਨਲ ਮੈਨੇਜਰ, ਲੀਡ ਬੈਂਕ ਅਫਸਰ ਪੰਜਾਬ ਐਂਡ ਸਿੰਧ ਬੈਂਕ ਸ੍ਰੀ ਇਕਬਾਲ ਸਿੰਘ ਗਰੇਵਾਲ, ਜ਼ਿਲ੍ਹਾ ਵਿਕਾਸ ਏਜੰਸੀ ਲੁਧਿਆਣਾ ਤੋਂ ਸ੍ਰੀਮਤੀ ਬਲਜੀਤ ਕੌਰ ਵੀ ਮੌਜੂਦ ਸਨ।

Leave a Reply

Your email address will not be published. Required fields are marked *