ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ

Ludhiana Punjabi

DMT : ਲੁਧਿਆਣਾ : (11 ਅਪ੍ਰੈਲ 2023) : – ਖਪਤਕਾਰ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ 96461-06835/96461-06836 ਤੇ ਦੇਣ
ਲੁਧਿਆਣਾ 11 ਅਪ੍ਰੈਲ ,2023

                   ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ  ਕਿਸਾਨ ਵੀਰਾਂ ਨੂੰ ਇੱਕ ਅਪੀਲ  ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ । ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਹ ਬੁਲਾਰੇ  ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।



                 ਇਸ ਤੋਂ ਇਲਾਵਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਬਿਜਲੀ ਖਪਤਕਾਰਾਂ ਨੂੰ ਸੂਚਿਤ ਕੀਤਾ  ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਹੋਣ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ  ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836 ਤੇ ਦੇਣ । ਵਟਸਐਪ ਨੰਬਰ 96461-06835 ਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾ ਨੀਵੀਆਂ ਜਾ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ ਜੀ  ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਜਰੂਰੀ ਕੰਮ ਕਰਵਾਇਆ ਜਾ ਸਕੇ। ।

Leave a Reply

Your email address will not be published. Required fields are marked *