ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ 21 ਜੂਨ (ਦਿਨ ਬੁੱਧਵਾਰ) ਨੂੰ ਅਪਰੈਂਟਸਿ਼ਪ ਮੇਲਾ ਲਗਾਇਆ ਜਾਵੇਗਾ :  ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ

Ludhiana Punjabi
  • ਅਪਰੈਂਟਸਿ਼ਪ ਮੇਲੇ ਵਿੱਚ 12ਵੀਂ, ਆਈ.ਟੀ.ਆਈ (ਸਾਰੇ ਟਰੇਡ), ਡਿਪਲੋਮਾ ਹੋਲਡਰ (ਨਵਂੇ ਅਤੇ ਤਜ਼ਰਬੇਕਾਰ) ਪਾਸ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ
  • ਅਪਰੈਂਟਸਿ਼ਪ ਮੇਲੇ ਵਿੱਚ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵੱਲੋਂ ਭਾਗ ਲਿਆ ਜਾਵੇਗਾ : ਸੁਖਮਨ ਮਾਨ

DMT : ਲੁਧਿਆਣਾ : (20 ਜੂਨ 2023) : – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ 21 ਜੂਨ, 2023 (ਦਿਨ ਬੁੱਧਵਾਰ) ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਅਪਰੈਂਟਸਿ਼ਪ ਮੇਲਾ ਲਗਾਇਆ ਜਾਵੇਗਾ।

ਇਹ ਜਾਣਕਾਰੀ ਡਿਪਟੀ ਡਾਇਰੈਕਟਰ ਸ੍ਰੀਮਤੀ ਮਿਨਾਕਸ਼ੀ ਸ਼ਰਮਾ ਜਿ਼ਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵੱਲੋ ਦਿੰਦਿਆ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਅਪਰੈਂਟਸਿ਼ਪ ਮੇਲੇ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ। ਉਹਨਾਂ ਕਿਹਾ ਕਿ ਇਸ ਮੇਲੇ ਵਿੱਚ 12ਵੀਂ, ਆਈ.ਟੀ.ਆਈ (ਸਾਰੇ ਟਰੇਡ), ਡਿਪਲੋਮਾ ਹੋਲਡਰ (ਨਵਂੇ ਅਤੇ ਤਜ਼ਰਬੇਕਾਰ) ਪਾਸ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ।

ਮਿਸ. ਸੁਖਮਨ ਮਾਨ (ਈ.ਜੀ.ਐਸ.ਡੀ.ਟੀ.ੳ) ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਲੁਧਿਆਣਾ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਅਪਰੈਂਟਸਿ਼ਪ ਮੇਲੇ ਵਿੱਚ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵੱਲੋਂ ਭਾਗ ਲਿਆ ਜਾਵੇਗਾ। ਉਹਨਾਂ ਉਮੀਦਵਾਰਾਂ ਨੂੰ ਕਿਹਾ ਕਿ ਜੇਕਰ ਤੁਸੀਂ ਆਪਣਾ ਨਾਮ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰ ਕਰਵਾਉਣਾ ਚਾਹੁੰਦੇ ਹੋ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚੋ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 7740001682 ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *