ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਮਨਦੀਪ ਸਿੰਘ ਸਿੱਧੂ ਕਮਿਸ਼ਨਰ ਪੁਲ‌ਿਸ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ

Ludhiana Punjabi

DMT : ਲੁਧਿਆਣਾ : (20 ਅਕਤੂਬਰ 2023) : –

ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਦੇ ਸਰਪ੍ਰਸਤ ਮਲਕੀਤ ਸਿੰਘ ਦਾਖਾ ਨੇ ਸਚਾਈ ਅਤੇ ਇਮਾਨਦਾਰੀ ਨਾਲ ਲੁਧਿਆਣਾ ਦੀ ਸੇਵਾ ਕਰਨ ਵਾਲੇ ਮਨਦੀਪ ਸਿੰਘ ਸਿੱਧੂ ਪੁਲ‌ਿਸ ਕਮਿਸ਼ਨਰ ਲੁਧਿਆਣਾ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਸਮੇਂ ਉਹਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ, ਸ਼ਾਲ ਅਤੇ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ।

                 ਇਸ ਸਮੇਂ ਸ. ਸਿੱਧੂ ਨੇ ‌ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਪਹਿਲੇ ਸਿੱਖ ਜਰਨੈਲ ਹੋਏ ਹਨ ਜਿੰਨਾ ਨੇ ਪਹਿਲਾ ਸਿੱਖ ਲੋਕ ਰਾਜ ਕਾਇਮ ਕੀਤਾ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਾਮ ‘ਤੇ ਸਿੱਕਾ ਅਤੇ ਮੋਹਰ ਜਾਰੀ ਕੀਤੀ। ਉਹਨਾਂ ਕਿਹਾ ਕਿ ਅੱਜ ਦੇ ਕਿਸਾਨਾਂ ਨੂੰ ਮੁਜ਼ਾਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਜੀ ਹੀ ਸਨ।

                 ਇਸ ਸਮੇਂ ਸ਼੍ਰੀ ਬਾਵਾ ਨੇ ਉਹਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ “ਸ਼ਬਦ ਪ੍ਰਕਾਸ਼ ਅਜਾਇਬ ਘਰ” ਦੇ ਦਰਸ਼ਨ ਕਰਨ ਲਈ ਆਉਣ ਲਈ ਕਿਹਾ ਤਾਂ ਉਹਨਾਂ ਸੱਦਾ ਪ੍ਰਵਾਨ ਕੀਤਾ ਅਤੇ ਜਲਦੀ ਆਉਣ ਲਈ ਕਿਹਾ।

Leave a Reply

Your email address will not be published. Required fields are marked *