ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ

Ludhiana Punjabi
  • ਭਾਈ ਦਵਿੰਦਰ ਸਿੰਘ ਸੋਢੀ ਦੇ ਕੀਰਤਨੀ ਜੱਥੇ  ਨੇ ਗੁਰਬਾਣੀ ਦਾ ਆਨੰਦਮਈ  ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

DMT : ਲੁਧਿਆਣਾ : (26 ਮਈ 2023) : –  ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥੇ  ਨੇ  ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਦਵਿੰਦਰ ਸਿੰਘ ਸੋਢੀ  ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ  ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ ।  ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਕੀਰਤਨੀ ਜੱਥੇ ਦੇ  ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ । ਇਸ ਸਮੇਂ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ.ਜਗਦੇਵ ਸਿੰਘ ਕਲਸੀ, ਸ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅੱਤਰ ਸਿੰਘ ਮੱਕੜ , ਰਜਿੰਦਰ ਸਿੰਘ ਡੰਗ,ਬਲਜੀਤ ਸਿੰਘ ਬਾਵਾ, ਹਰਪਾਲ ਸਿੰਘ ਖਾਲਸਾ,ਹਰਮੀਤ ਸਿੰਘ ਡੰਗ, ਗਰਦੀਪ ਸਿੰਘ ਡੀਮਾਰਟੇ,ਅਵਤਾਰ ਸਿੰਘ ਬੀ.ਕੇ, ਭੁਪਿੰਦਰ ਸਿੰਘ ਅਰੋੜਾ, ਪਰਮਜੀਤ ਸਿੰਘ ਸੇਠੀ, ਗੁਰਪ੍ਰੀਤ ਸਿੰਘ ਡੰਗ,ਇੰਦਰਬੀਰ ਸਿੰਘ ਬੱਤਰਾ,ਹਰਪ੍ਰੀਤ ਸਿੰਘ ਨੀਟਾ,ਅਵਤਾਰ ਸਿੰਘ ਮਿੱਡਾ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Leave a Reply

Your email address will not be published. Required fields are marked *