ਭਲਕੇ ਦੁਸ਼ਹਿਰੇ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਖੁੱਲੇ ਰਹਿਣਗੇ

Ludhiana Punjabi
  • ਨਾਗਰਿਕਾਂ ਵਲੋਂ ਬਾਅਦ ਦੁਪਹਿਰ 2 ਵਜੇ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ – ਡਿਪਟੀ ਕਮਿਸ਼ਨਰ

DMT : ਲੁਧਿਆਣਾ : (23 ਅਕਤੂਬਰ 2023) : –

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 24 ਅਕਤੂਬਰ, 2023 ਨੂੰ ਦੁਸ਼ਹਿਰੇ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਲਕੇ 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਾਭ ਲਿਆ ਜਾ ਸਕਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ 24 ਅਕਤੂਬਰ, 2023 ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।

Leave a Reply

Your email address will not be published. Required fields are marked *