ਭਾਸ਼ਾ ਵਿਭਾਗ ਵੱਲੋਂ ਖ਼ਾਲਸਾ ਕਾਲਜ (ਲੜਕੀਆਂ) ਵਿਖੇ  ਕਵੀ ਦਰਬਾਰ ਭਲਕੇ

Ludhiana Punjabi

DMT : ਲੁਧਿਆਣਾ : (24 ਜੁਲਾਈ 2023) : –  ਭਾਸ਼ਾ ਵਿਭਾਗ ਪੰਜਾਬ ਦੁਆਰਾ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਵੱਖ-ਵੱਖ ਸਮਿਆਂ   ‘ਤੇ ਅਨੇਕ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਕੜੀ ਵਿੱਚ ਡਾਇਰੈਕਟ ਭਾਸ਼ਾ ਵਿਭਾਗ ਪੰਜਾਬ ਡਾ.ਵੀਰਪਾਲ ਕੌਰ ਦੀ ਅਗਵਾਈ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਵੱਲੋਂ ਖ਼ਾਲਸਾ ਕਾਲਜ (ਲੜਕੀਆਂ) ਲੁਧਿਆਣਾ ਦੇ ਸਹਿਯੋਗ ਨਾਲ਼ ਇਕ ਕਵੀ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਅਤੇ ਕਾਲਜ ਪ੍ਰਿਸੀਪਲ ਡਾ. ਇਕਬਾਲ ਕੌਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 25 ਜੁਲਾਈ, 2023 ਨੂੰ ਕਾਲਜ ਆਡੀਟੋਰੀਅਮ ਵਿਖੇ ਕਰਵਾਏ ਜਾਣ ਵਾਲੇ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਉੱਘੇ ਵਿਦਵਾਨ ਅਤੇ ਸ਼੍ਰੋਮਣੀ ਕਵੀ ਪ੍ਰੋ. ਗੁਰਭਜਨ ਗਿੱਲ ਕਰਨਗੇ ਅਤੇ ਪ੍ਰਸਿੱਧ ਕਵੀ ਅਤੇ ਚਿੱਤਰਕਾਰ ਸਵਰਨਜੀਤ ਸਵੀ ਅਤੇ ਜਗਜੀਤ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।  
ਇਸ ਕਵੀ ਦਰਬਾਰ ਵਿੱਚ ਪੰਜਾਬ ਦੇ ਵੱਖ-ਵੱਖ ਖਿੱਤਿਆਂ ਤੋਂ ਉੱਘੇ ਕਵੀ  ਗੁਰਪ੍ਰੀਤ, ਤ੍ਰੈਲੋਚਨ ਲੋਚੀ, ਤਰਸੇਮ ਨੂਰ, ਮੁਕੇਸ਼ ਆਲਮ, ਮਨਜੀਤ ਪੁਰੀ, ਅਜੀਤਪਾਲ ਜਟਾਣਾ, ਕੋਮਲਦੀਪ ਕੌਰ, ਮਨਦੀਪ ਔਲ਼ਖ, ਜੁਗਿੰਦਰ ਨੂਰਮੀਤ, ਪ੍ਰਭਜੋਤ ਸੋਹੀ, ਰਾਜਦੀਪ ਤੂਰ, ਰਣਧੀਰ ਅਤੇ ਕਰਮਜੀਤ ਗਰੇਵਾਲ ਵੀ ਵਿਸੇ਼ਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ।

Leave a Reply

Your email address will not be published. Required fields are marked *