ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਅੱਖਾਂ ਦਾ ਫ੍ਰੀ ਚੈੱਕਅੱਪ ਕੈਂਪ ਤੇ ਨਵੇਂ  ਸੰਕਰਾ ਆਈ ਕਲੀਨਿਕ ਦਾ ਉਦਘਾਟਨ

Ludhiana Punjabi

DMT : ਲੁਧਿਆਣਾ : (10 ਮਈ 2023) : – ਮਿਤੀ 10 ਮਈ 2023 ਦਿਨ ਬੁੱਧਵਾਰ ਨੂੰ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਸੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ  ਰਾਮਗੜ੍ਹੀਆ ਗੁਰਦੁਆਰਾ ਸਾਹਿਬ ਜੀ ਟੀ ਰੋਡ ਮਿਲਰ ਗੰਜ ਲੁਧਿਆਣਾ ਵਿਖੇ  ਨਵੇਂ ਸੰਕਰਾ ਆਈ ਕਲੀਨਿਕ  ਦਾ ਉਦਘਾਟਨ ਕੀਤਾ ਗਿਆ ਤੇ ਨਾਲ ਹੀ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ ਗਿਆ , ਜਿਸ ਵਿੱਚ ਅੱਖਾਂ ਦੇ ਚਿੱਟੇ ਮੋਤੀਏ ਦਾ ਫ੍ਰੀ ਚੈੱਕਅਪ ਕੀਤਾ ਗਿਆ । ਕੈਂਪ ਵਿੱਚ ਗਰੀਬ ਅਤੇ ਬੇਸਹਾਰਾ ਮਰੀਜ਼ਾਂ ਦੇ ਲਈ ਅੱਖਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ: ਰਣਜੋਧ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਦੇ ਲਈ ਇਹ ਕੈਂਪ ਆਯੋਜਿਤ ਕੀਤਾ  ਗਿਆ ਹੈ, ਤਾਂ ਜੋ ਬੇ-ਸਹਾਰਾ, ਗਰੀਬ ਮਰੀਜ਼ਾਂ ਦਾ ਮੁਫ਼ਤ ਵਿੱਚ ਚਿੱਟੇ ਮੋਤੀਏ ਦਾ ਅਪਰੇਸ਼ਨ ਹੋ ਸਕੇ ਅਤੇ ਜ਼ਰੂਰਤਮੰਦ ਲੋਕ ਆਪਣੀਆਂ ਅੱਖਾਂ ਦੀ ਰੌਸ਼ਨੀ ਨਾਲ ਆਪਣਾ ਸੁਖੀ ਜੀਵਨ ਬਤੀਤ ਕਰ ਸਕਣ । ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹਸਪਤਾਲ  ਵੱਲੋਂ ਮਰੀਜਾਂ ਦੇ ਪੂਰੇ ਇਲਾਜ ਅਤੇ ਰਿਹਾਇਸ਼ ਦਾ ਪ੍ਰਬੰਧ ਵੀ ਕੀਤਾ ਗਿਆ। ਕੈਂਪ ਵਿੱਚ ਆਉਂਦੇ ਸਮੇਂ ਸਾਰੇ ਮਰੀਜ਼ਾਂ ਲਈ ਇਹ ਜ਼ਰੂਰੀ ਸੀ ਕਿ ਉਹ  ਆਪਣੇ ਆਧਾਰ ਕਾਰਡ ਦੀ ਕਾਪੀ ਵੀ ਨਾਲ ਲੈ ਕੇ ਆਉਣ।

Leave a Reply

Your email address will not be published. Required fields are marked *