ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐਮ.ਏ

Ludhiana Punjabi
  • ਸੰਗੀਤ (ਸਮੈਸਟਰ ਚੌਥੇ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

DMT : ਲੁਧਿਆਣਾ : (03 ਅਗਸਤ 2023) : –

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਐਮ.ਏ ਸੰਗੀਤ (ਸਮੈਸਟਰ ਚੌਥਾ) ਦੇ ਸ਼ਾਨਦਾਰ ਨਤੀਜਿਆਂ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ। ਜਸਲੀਨ ਕੌਰ ਨੇ 84% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਤੀਜਾ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ, ਕੀਰਤਿਕਾ ਨੇ 78.37% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ, ਗਿਆਨ ਕੌਰ ਨੇ 76.25% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ  ਤੀਜਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥਣਾਂ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੀ ਮਿਹਨਤ ਨੂੰ ਦਿੱਤਾ।

ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਕਿਰਨਦੀਪ ਕੌਰ, ਕਾਲਜ ਪ੍ਰਬੰਧਕੀ ਕਮੇਟੀ ਦੇ ਮੁਖੀ ਸਰਦਾਰ ਸਵਰਨ ਸਿੰਘ, ਸਕੱਤਰ ਸਰਦਾਰ ਗੁਰਬਚਨ ਸਿੰਘ ਪਾਹਵਾ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਸ਼ਾਨਦਾਰ ਨਤੀਜੇ ਦੇਣ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਹੋਰ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *