ਮੁੱਖ ਮੰਤਰੀ ਪੰਜਾਬ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਵੱਲੋਂ ਭਲਕੇ 80 ਆਮ ਆਦਮੀ ਕਲੀਨਿਕ ਕੀਤੇ ਜਾਣਗੇ ਲੋਕ ਅਰਪਣ

Ludhiana Punjabi
  • 21 ਲੱਖ ਤੋਂ ਵੱਧ ਲੋਕ ਕਰਵਾ ਚੁੱਕੇ ਹਨ ਆਪਣਾ ਮੁਫਤ ਇਲਾਜ
  • ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ – ਸਿਹਤ ਮੰਤਰੀ ਡਾ. ਬਲਬੀਰ ਸਿੰਘ

DMT : ਲੁਧਿਆਣਾ : (04 ਮਈ 2023) : – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਭਲਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਸਾਂਝੇ ਤੌਰ ‘ਤੇ ਪੰਜਾਬ ਵਾਸੀਆ ਨੂੰ 80 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ।

ਉਨਾ ਦੱਸਿਆ ਕਿ ਇਸ ਤੋ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 15 ਅਗਸਤ ਅਤੇ ਫਿਰ 27 ਜਨਵਰੀ ਨੂੰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰ ਵੱਲੋਂ 500 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ 21 ਲੱਖ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਰਾਹੀਂ ਆਪਣਾ ਇਲਾਜ ਬਿਲਕੁਲ ਮੁਫ਼ਤ ਕਰਵਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਮੁਫਤ ਇਲਾਜ ਕਰਵਾਉਣ ਲਈ ਪੰਜਾਬ ਵਿੱਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ, ਹੁਣ ਸਰਕਾਰ ਵਾਅਦੇ ਪੂਰੇ ਕਰ ਰਹੀ ਹੈ ਅਤੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਹੈ।

ਉਨਾ ਦੱਸਿਆ ਕਿ ਇਸ ਫੇਜ਼ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ 17 ਆਮ ਆਦਮੀ ਕਲੀਨਿਕ, ਬਰਨਾਲਾ ਵਿਖੇ 1, ਬਠਿੰਡਾ ਵਿਖੇ 1, ਫਰੀਦਕੋਟ ਵਿਖੇ 2, ਫਿਰੋਜਪੁਰ ਵਿਖੇ 4, ਗੁਰਦਾਸਪੁਰ ਵਿਖੇ 3, ਕਪੂਰਥਲਾ ਵਿਖੇ 1, ਲੁਧਿਆਣਾ ਵਿਖੇ 8, ਮਾਨਸਾ ਵਿਖੇ 1, ਮੋਗਾ ਵਿਖੇ 12, ਪਟਿਆਲਾ ਵਿਖੇ 5, ਸੰਗਰੂਰ ਵਿਖੇ 11, ਐਸ.ਏ.ਐਸ. ਨਗਰ (ਮੋਹਾਲੀ) ਵਿਖੇ 6, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ 6 ਅਤੇ ਜ਼ਿਲ੍ਹਾ ਤਰਨਤਾਰਨ ਵਿਖੇ 1 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਜਾਵੇਗਾ।

ਡਾ ਬਲਬੀਰ ਸਿੰਘ ਨੇ ਕਿਹਾ ਕਿ ਆਪ ਸਰਕਾਰ ਦੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਿੱਖਿਆ ਅਤੇ ਸੂਬੇ ਵਿੱਚ ਵਧੀਆ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਆਮ ਲੋਕਾਂ ਦੇ ਬੱਚਿਆਂ ਨੂੰ ਮੁਫਤ ਸਿੱਖਿਆ, ਇਲਾਜ, ਦਵਾਈਆਂ ਅਤੇ ਸਿਹਤ ਜਾਂਚ ਉਪਲੱਬਧ ਹੋਵੇਗੀ ਤਾਂ ਉਨ੍ਹਾਂ ਕੋਲ ਬਹੁਤ ਸਾਰਾ ਪੈਸਾ ਬਚੇਗਾ, ਜਿਸਦੀ ਵਰਤੋਂ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਦੀ ਪੂਰਤੀ ਲਈ ਕਰ ਸਕਣਗੇ। ਇਸ ਪਹਿਲਕਦਮੀ ਤਹਿਤ ਜਿੱਥੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਉੱਥੇ ਸਮਾਜ ਸਹੀ ਅਰਥਾਂ ਵਿੱਚ ਤਰੱਕੀ ਵੀ ਕਰੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਤੇ ਆਉਣ ਵਾਲੇ ਹਰੇਕ ਮਰੀਜ਼ ਦੇ ਆਨਲਾਈਨ ਡਾਟਾ ਨੂੰ ਘਾਤਕ ਬਿਮਾਰੀਆਂ ਦਾ ਮੁਕਾਬਲਾ ਕਰਨ ਅਤੇ ਖੋਜ ਅਧਾਰਤ ਨਿਦਾਨ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਰਣਨੀਤੀਆਂ ਤਿਆਰ ਕਰਨ ਵਿੱਚ ਮਦਦ ਕਰਨ ਲਈ ਵੀ ਰੱਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *