ਮੇਸਨ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੁਲਿਸ ਨੂੰ ਨਸ਼ੇ ਦੀ ਓਵਰਡੋਜ਼ ‘ਤੇ ਸ਼ੱਕ

Crime Ludhiana Punjabi

DMT : ਲੁਧਿਆਣਾ : (18 ਮਈ 2023) : – ਇੱਕ 31 ਸਾਲਾ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਉਸ ਦੀ ਲਾਸ਼ ਧਾਂਦਰਾ ਰੋਡ ‘ਤੇ ਇਕ ਖਾਲੀ ਪਲਾਟ ‘ਚੋਂ ਮਿਲੀ। ਪੁਲਿਸ ਨੂੰ ਸ਼ੱਕ ਹੈ ਕਿ ਵਿਅਕਤੀ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਮ੍ਰਿਤਕ ਦੀ ਪਛਾਣ ਰਾਮਾ ਸਿੰਘ ਉਰਫ ਮੋਨੂੰ ਵਾਸੀ ਧਾਂਦਰਾ ਵਜੋਂ ਹੋਈ ਹੈ। ਉਹ ਮਿਸਤਰੀ ਸੀ।

ਪੀੜਤ ਦੇ ਪਿਤਾ ਕਿਸ਼ਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਬੁੱਧਵਾਰ ਸ਼ਾਮ ਨੂੰ ਆਪਣੇ ਇਕ ਦੋਸਤ ਬੰਟੀ ਨਾਲ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੁਝ ਮਿੰਟਾਂ ਵਿਚ ਵਾਪਸ ਆ ਜਾਵੇਗਾ। ਜਦੋਂ ਦੇਰ ਤੱਕ ਉਹ ਵਾਪਸ ਨਾ ਆਇਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ।

ਕਿਸ਼ਨ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਖਾਲੀ ਪਲਾਟ ਵਿੱਚ ਪਈ ਹੈ। ਉਹ ਮੌਕੇ ‘ਤੇ ਪੁੱਜੇ। ਇਸ ਦੌਰਾਨ ਪੁਲਸ ਵੀ ਉਥੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਕਿਸ਼ਨ ਸਿੰਘ ਨੇ ਅੱਗੇ ਦੱਸਿਆ ਕਿ ਉਸ ਦਾ ਲੜਕਾ ਨਸ਼ੇ ਦਾ ਆਦੀ ਸੀ, ਪਰ ਉਸ ਦਾ ਨਸ਼ਾ ਛੁਡਾਉਣ ਲਈ ਇਲਾਜ ਚੱਲ ਰਿਹਾ ਸੀ। ਉਸ ਨੂੰ ਸ਼ੱਕ ਸੀ ਕਿ ਉਸ ਦੇ ਲੜਕੇ ਦੇ ਦੋਸਤ ਬੰਟੀ ਨੇ ਉਸ ਦੇ ਲੜਕੇ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨਸ਼ੇ ਦਾ ਆਦੀ ਸੀ, ਸ਼ੱਕ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪੁਲਿਸ ਅਗਲੀ ਕਾਰਵਾਈ ਲਈ ਉਸਦੀ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ।

ਮ੍ਰਿਤਕ ਅਣਵਿਆਹਿਆ ਸੀ।

Leave a Reply

Your email address will not be published. Required fields are marked *