ਯੁਵਕ ਸੇਵਾਵਾਂ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਆਯੋਜਿਤ

Ludhiana Punjabi

DMT : ਲੁਧਿਆਣਾ : (05 ਅਕਤੂਬਰ 2023) : –

ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕਾਰਜਸ਼ੀਲ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇੱਕ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਸਥਾਨਕ ਐਸ.ਸੀ.ਡੀ ਸਰਕਾਰੀ ਕਾਲਜ਼, ਲੁਧਿਆਣਾ ਵਿਖੇ ਕੀਤੀ ਗਈ।

ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 53 ਰੈੱਡ ਰਿਬਨ ਕਲੱਬਾਂ ਨੂੰ ਸਾਲ 2023-24 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਲੋਟੇ,  ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਨੇ ਸਾਰੇ ਕਾਲਜ਼ਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ ਤੋ ਬਚਾਅ ਅਤੇ ਖੂਨਦਾਨ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਮੀਟਿੰਗ ਵਿੱਚ ਸਾਲ 2023-24 ਦੋਰਾਨ ਰੈਡ ਰੀਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ਼ਾ ਬਾਰੇ ਵੀ ਸਮੀਖਿਆ ਕੀਤੀ ਗਈ।

ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਲੁਧਿਆਣਾ ਵੱਲੋਂ ਦੱਸਿਆ ਗਿਆ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਹੋੜ੍ਹ ਨੂੰ ਰੋਕਿਆ ਜਾ ਸਕੇ।

ਡਾ: ਅਮ੍ਰਿਤ ਕੋਰ, DAPCU ਸਿਵਲ ਹਸਪਤਾਲ, ਲੁਧਿਆਣਾ ਵੱਲੋ ਵੱਲੋਂ ਟੀ.ਬੀ. ਸਬੰਧੀ ਅਤੇ ਟੀ.ਬੀ ਟੈਸਟਿੰਗ ਸੈਂਟਰਾਂ ਅਤੇ ਐਚ. ਆਈ.ਵੀ./ਏਡਜ਼ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ।ਡਾ: ਜਸਮੀਤ ਸਿੰਘ ਚਾਵਲਾ ਵੱਲੋਂ ਖੂਨਦਾਨ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ ਗਈ।

ਸ੍ਰ: ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਚੰਡੀਗੜ੍ਹ ਵੱਲੋ  ਐਡਵੋਕੇਸੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋ ਸ਼ਮੂਲੀਅਤ  ਕੀਤੀ ਗਈ। ਉਨ੍ਹਾ ਵੱਲੋ ਖੂਨਦਾਨ ਦੀ ਮਹੱਤਤਾ  ਅਤੇ  ਰੈਡ ਰੀਬਨ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ।

ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਲਿਖਾਰੀ ਵੱਲੋਂ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਇਸ ਮੀਟਿੰਗ ਵਿੱਚ ਮੰਚ ਦਾ ਸੰਚਾਲਨ ਮੈਡਮ ਪ੍ਰੋ: ਈਰਾਦੀਪ ਨੋਡਲ ਅਫਸਰ ਰੈਡ ਰੀਬਨ ਕਲੱਬ, ਐਸ.ਸੀ.ਡੀ ਸਰਕਾਰੀ ਕਾਲਜ਼, ਲੁਧਿਆਣਾ  ਵੱਲੋਂ ਬਾਖੂਬੀ ਨਿਭਾਇਆ ਗਿਆ।
ਇਸ ਮੀਟਿੰਗ ਵਿੱਚ 53 ਕਾਲਜ਼ ਦੇ ਨੋਡਲ ਇੰਚਾਰਜ਼/ਨੋਡਲ ਅਫਸਰਾਂ ਅਤੇ ਰੈਡ ਰੀਬਨ ਕਲੱਬਾਂ ਦੇ ਵਲੰਟੀਅਰਾਂ਼ ਨੇ ਭਾਗ ਲਿਆ। ਇਸ ਦੌਰਾਨ  ਪ੍ਰੋਫੈਸਰ ਮੋਨਿਕਾ,  ਪ੍ਰੋ: ਗੀਤਾਂਜਲੀ ,ਪ੍ਰੋ: ਰਵਿੰਦਰ ਸਿੰਘ ,ਪ੍ਰੋ: ਪੰਕਜ਼ ਗੋਇਲ, ਸ਼੍ਰੀਮਤੀ ਜਸਵਿੰਦਰ ਕੌਰ ਡਾ: ਹਰਵਿੰਦਰ ਸਿੰਘ ਸੋਹਲ, ਡਾ: ਕੁਨਾਲ ਜੈਨ, ਸ਼੍ਰੀ ਰਾਜੇਸ਼ ਕੁਮਾਰ, ਡਾ: ਕੁਨਲ ਮਹਿਤਾ ਅਤੇ ਡਾ: ਸੁਪਰੇਰਨਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *