ਰਾਮਗੜ੍ਹੀਆ ਗਰਲਜ਼ ਕਾਲਜ ਦੀ ਵਿਦਿਆਰਥਣ ਨੀਲਮ ਨੇ ਕੀਤਾ ਕਾਲਜ ਦਾ ਨਾਮ ਰੌਸ਼ਨ

Ludhiana Punjabi

DMT : ਲੁਧਿਆਣਾ : (01 ਮਾਰਚ 2023) : – ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਲਈ  ਬਹੁਤ ਖੁਸ਼ੀ ਤੇ ਮਾਣ ਦੀ ਗੱਲ ਹੈ ਕਿ ਬੀ .ਏ .ਭਾਗ ਦੂਜਾ ਦੀ ਨੀਲਮ ਨੇ 36ਵੇਂ ਇੰਟਰ ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ 2022 – 23  ਜੋ ਜੈਨ ਯੂਨੀਵਰਸਿਟੀ ਬੰਗਲੌਰ ਦੁਆਰਾ ਆਯੋਜਿਤ ਕੀਤਾ ਗਿਆ ਸੀ ,ਵਿੱਚ ਨਾਰਥ ਜ਼ੋਨ ਦੀ  ਪ੍ਰਤੀਨਿਧਤਾ ਕਰਦੇ ਹੋਏ ਰੰਗੋਲੀ  ਮੁਕਾਬਲੇ ਵਿੱਚ ਦੂਸਰਾ ਸਥਾਨ ਜਿੱਤ ਕੇ ਕਾਲਜ ਅਤੇ ਪੰਜਾਬ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ। ਰਾਮਗੜ੍ਹੀਆ ਐਜ਼ੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਜੀ ਨੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ  ਪ੍ਰੋ.ਜਸਪਾਲ ਕੌਰ, ਕਾਲਜ ਦੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਤੇ ਨੀਲਮ ਅਤੇ ਉਸਦੇ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ,” ਕਾਲਜ ਦੀ ਬਹੁਤ ਵੱਡੀ ਪ੍ਰਾਪਤੀ ਹੈ ਇਸ ਪ੍ਰਾਪਤੀ ਨੇ ਸਾਡਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਹ ਨੀਲਮ ਦੀ ਲਗਨ ਅਤੇ ਅਣਥੱਕ ਮਿਹਨਤ ਦਾ ਨਤੀਜਾ ਹੈ ਕਿ ਅਸੀਂ ਕਾਲਜ ਇਤਿਹਾਸ ਵਿੱਚ ਪਹਿਲੀ ਵਾਰ ਇਸ ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਦਾ ਹਿੱਸਾ ਬਣੇ ਅਤੇ ਆਪਣੀ ਛਾਪ ਜਿੱਤ ਦੇ ਰੂਪ ਵਿੱਚ ਛੱਡ ਸਕੇ। ਨੀਲਮ ਨੇ ਜਿਥੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਹੀ ਦੂਸਰੇ ਪਾਸੇ ਆਪਣੇ ਮਾਂ ਬਾਪ ਦਾ ਨਾਮ ਵੀ ਰੌਸ਼ਨ ਕੀਤਾ ਹੈ ਇਸ ਵੱਡੀ ਉਪਲਬਧੀ ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਾਲਜ ਦੇ ਪ੍ਰਿੰ: ਜਸਪਾਲ ਕੌਰ ਨੇ ਫ਼ਾਈਨ ਆਰਟਸ ਵਿਭਾਗ ਦੇ ਮੁਖੀ  ਪ੍ਰੋ.ਤਰਵਿੰਦਰ ਕੌਰ ਅਤੇ ਉਨ੍ਹਾਂ ਦੇ ਸਾਥੀ  ਪ੍ਰੋ.ਮਨਸਿਮਰਨ ਕੌਰ ਨੂੰ ਵਧਾਈ ਦਿੰਦੇ ਹੋਏ ਨੀਲਮ ਦਾ ਮਾਰਗ ਦਰਸ਼ਨ ਕਰਨ ਲਈ ਪ੍ਰਸੰਸਾ ਕੀਤੀ ।ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਸਕੱਤਰ ਸ: ਗੁਰਚਰਨ ਸਿੰਘ ਲੋਟੇ ਜੀ ਨੇ ਵੀ ਸਮੂਹ ਕਾਲਜ ਪਰਿਵਾਰ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *