ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਸੱਤ ਮੋਬਾਈਲ ਬਰਾਮਦ

Crime Ludhiana Punjabi

DMT : ਲੁਧਿਆਣਾ : (05 ਮਈ 2023) : – ਲੁਧਿਆਣਾ ਕੇਂਦਰੀ ਜੇਲ੍ਹ ਦੇ ਸਟਾਫ਼ ਨੇ ਬੁੱਧਵਾਰ ਰਾਤ ਨੂੰ ਵਿਸ਼ੇਸ਼ ਚੈਕਿੰਗ ਦੌਰਾਨ ਅਹਾਤੇ ਵਿੱਚ ਛੱਡੇ ਹੋਏ ਸੱਤ ਮੋਬਾਈਲ ਫ਼ੋਨ ਬਰਾਮਦ ਕੀਤੇ।

ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਸਹਾਇਕ ਜੇਲ੍ਹ ਸੁਪਰਡੈਂਟ ਕਮਜੀਤ ਸਿੰਘ ਨੇ ਦੱਸਿਆ ਕਿ ਸਟਾਫ਼ ਵੱਲੋਂ ਜੇਲ੍ਹ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਕੋਲ ਪਏ 7 ਮੋਬਾਈਲ ਫੋਨ ਬਰਾਮਦ ਹੋਏ।

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਜੇਲ ਐਕਟ ਦੀ ਧਾਰਾ 52ਏ (1) ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *