ਵਿਧਾਇਕ ਗਰੇਵਾਲ ਵਲੋਂ ਫੋਕਲ ਪੁਆਇੰਟ ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Ludhiana Punjabi
  • ਕਿਹਾ! 95 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਆਵਾਜਾਈ ਹੋਵੇਗੀ ਸੁਖਾਵੀਂ
  • ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਮੁੱਖ ਟੀਚਾ – ਵਿਧਾਇਕ ਗਰੇਵਾਲ
  • ਕਿਹਾ! 74 ਸਾਲਾਂ ਤੋਂ ਲੀਹੋਂ ਲੱਥੇ ਸਿਸਟਮ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ

DMT : ਲੁਧਿਆਣਾ : (13 ਅਕਤੂਬਰ 2023) : –

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 23 ‘ਚ ਸਥਿਤ ਫੋਕਲ ਪੁਆਇੰਟ ਦੀਆਂ ਬਣਨ ਜਾ ਰਹੀਆਂ ਸੜਕਾਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ।

ਅੱਜ ਫੋਕਲ ਪੁਆਇੰਟ ਦੀਆਂ ਆਰ ਐਮ ਸੀ ਤਕਨੀਕ ਨਾਲ ਬਣਨ ਵਾਲੀਆਂ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਕਰੀਬ 95 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਤੈਆ ਸਮਾਂ ਸੀਮਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਫੋਕਲ ਪੁਆਇੰਟ ਦਾ ਜਿਆਦਾਤਰ ਇਲਾਕਾ ਇੰਡਸਟਰੀ ਨਾਲ ਜੁੜਿਆ ਹੋਇਆ ਹੈ, ਇਸ ਦੇ ਬਾਵਜੂਦ ਵੀ ਇਹ ਇਲਾਕਾ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਹੁੰਦਾ ਆ ਰਿਹਾ ਸੀ।

ਸੋ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਫੋਕਲ ਪੁਆਇੰਟ ਦੇ ਲੋਕਾਂ ਨੂੰ ਉਮੀਦ ਸੀ ਕੀ ਇਸ ਵਾਰ ਉਨਾਂ ਦੀ ਵੀ ਸੁਣਵਾਈ ਹੋਵੇਗੀ ਅਤੇ ਫੋਕਲ ਪੁਆਇੰਟ ਦੀ ਨੁਹਾਰ ਵੀ ਜਰੂਰ ਬਦਲੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਇਹਨਾਂ ਦੇ ਭਰੋਸੇ ‘ਤੇ ਖਰਾ ਉਤਰਦੇ ਹੋਏ ਬਣਨ ਜਾ ਰਹੀਆਂ ਨਵੀਆਂ ਸੜਕਾਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ, ਇਹਨਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਫੋਕਲ ਪੁਆਇੰਟ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇੱਕੋ ਇੱਕ ਮਿਸ਼ਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *