ਵਿਧਾਇਕ ਬੱਗਾ ਵਲੋਂ ਸਰਦਾਰ ਨਗਰ ‘ਚ ਗਲੀਆਂ ਦੇ ਨਵੀਨੀਕਰਣ ਦੀ ਸ਼ੁਰੂਆਤ

Ludhiana Punjabi

DMT : ਲੁਧਿਆਣਾ : (06 ਅਕਤੂਬਰ 2023) : –

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਪਬਲਿਕ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 86 (8) ਸਰਦਾਰ ਨਗਰ ਨਵ-ਦੁਰਗਾ ਮੰਦਿਰ ਵਾਲੀ ਗਲੀਆ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਵਿਧਾਇਕ ਬੱਗਾ ਨੇ ਦੱਸਿਆ ਇਸ ਪ੍ਰੋਜੈਕਟ ‘ਤੇ ਕਰੀਬ 38.71 ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਨਾਲ ਵਸਨੀਕਾਂ ਦੀ ਆਵਾਜਾਈ ਲਈ ਰਾਹ ਸੌਖਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

Leave a Reply

Your email address will not be published. Required fields are marked *