ਵਿਧਾਇਕ ਮਦਨ ਲਾਲ ਬੱਗਾ ਵੱਲੋਂ ਹਲਕੇ ‘ਚ 2 ਨਵੇਂ ਟਿਊਬਵੈਲਾਂ ਦਾ ਉਦਘਾਟਨ

Ludhiana Punjabi

DMT : ਲੁਧਿਆਣਾ : (13 ਅਕਤੂਬਰ 2023) : –

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਤੇ 95 ਅਧੀਨ ਅਸ਼ੋਕ ਨਗਰ ਵਿਖੇ 25 ਹਾਰਸ ਪਾਵਰ ਦੇ ਵੱਖ-ਵੱਖ 2 ਟਿਊਬਵੈਲਾਂ ਦਾ ਉਦਘਾਟਨ ਕਰਦਿਆਂ ਵਸਨੀਕਾਂ ਨੂੰ ਸਮਰਪਿਤ ਕੀਤੇ।

ਵਿਧਾਇਕ ਬੱਗਾ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਾਰਡ ਨੰਬਰ 93 ਅਤੇ 95 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵੇਂਂ ਟਿਊਬਵੈਲ ਲਗਾਏ ਗਏ ਹਨ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *