ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਸਿਖਲਾਈ ਲਈ ਮਲੇਸ਼ੀਆ ਰਵਾਨਾ

Ludhiana Punjabi

DMT : ਲੁਧਿਆਣਾ : (14 ਜੁਲਾਈ 2023) : – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਦੇ ਬੀ.ਟੈਕ. ਡੇਅਰੀ ਤਕਨਾਲੋਜੀ ਦੇ 09 ਵਿਦਿਆਰਥੀ 13 ਜੁਲਾਈ 2023 ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਮਲੇਸ਼ੀਆ ਲਈ ਰਵਾਨਾ ਹੋਏ ਹਨ। ਉਹ ਮਲੇਸ਼ੀਆ ਦੀ ਯੂਨੀਵਰਸਿਟੀ ਵਿਖੇ ਸਿਖਲਾਈ ਹਾਸਿਲ ਕਰਨਗੇ।

        ਡਾ. ਰਾਮ ਸਰਨ ਸੇਠੀ, ਡੀਨ, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਨੇ ਕਿਹਾ ਕਿ ਦੋ ਹਫ਼ਤੇ ਦਾ ਇਹ ਸਿਖਲਾਈ ਪ੍ਰੋਗਰਾਮ ਵਿਸ਼ਵ ਬੈਂਕ ਵੱਲੋਂ ਵਿਤੀ ਸਹਾਇਤਾ ਪ੍ਰਾਪਤ ‘ਸੰਸਥਾ ਵਿਕਾਸ ਯੋਜਨਾ’ ਪ੍ਰਾਜੈਕਟ ਅਧੀਨ ਕਰਵਾਇਆ ਜਾ ਰਿਹਾ ਹੈ। ਇਸ ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਅਤੇ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਹੈ। ਡਾ. ਸੇਠੀ ਨੇ ਕਿਹਾ ਕਿ ਵਿਦਿਆਰਥੀ ਡਾ. ਗੈਨ ਚੀ ਜੁਏਨ ਦੀ ਨਿਗਰਾਨੀ ਅਧੀਨ ਇਹ ਸਿਖਲਾਈ ਹਾਸਿਲ ਕਰਨਗੇ।

        ਡਾ. ਵਰਿੰਦਪਾਲ ਸਿੰਘ, ਇੰਚਾਰਜ, ਸੰਸਥਾ ਵਿਕਾਸ ਯੋਜਨਾ ਨੇ ਵਿਦਿਆਰਥੀਆਂ ਨੂੰ ਮੁਬਾਕਰਬਾਦ ਦਿੱਤੀ ਅਤੇ ਕਿਹਾ ਕਿ ਵਿਦਿਆਰਥੀ ਇਸ ਮੌਕੇ ਦਾ ਭਰਪੂਰ ਫਾਇਦਾ ਲੈਣ ਅਤੇ ਕਿਤਾਬੀ ਅਤੇ ਵਿਹਾਰਕ ਗਿਆਨ ਵਿਚ ਵਾਧਾ ਕਰਨ। ਉਨ੍ਹਾਂ ਇਸ ਪ੍ਰਾਜੈਕਟ ਦੀ ਵੀ ਸ਼ਲਾਘਾ ਕੀਤੀ ਜਿਸ ਰਾਹੀਂ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਮਿਲ ਰਹੇ ਹਨ।

        ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਵਿਸ਼ਵ ਪ੍ਰਸਿੱਧ ਮਾਹਿਰਾਂ ਨਾਲ ਮਿਲ ਕੇ ਨਵਾਂ ਸਿੱਖਣ ਅਤੇ ਵਿਚਾਰ ਵਟਾਂਦਰਾ ਕਰਕੇ ਆਪਣੀਆਂ ਜਗਿਆਸਾਵਾਂ ਦੇ ਵੀ ਜਵਾਬ ਹਾਸਿਲ ਕਰਨ।

Leave a Reply

Your email address will not be published. Required fields are marked *