ਵੈਟਨਰੀ ਯੂਨੀਵਰਸਿਟੀ ਨੇ ਰੈਗਿੰਗ ਦੀ ਬੁਰਾਈ ਸੰਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

Ludhiana Punjabi

DMT : ਲੁਧਿਆਣਾ : (22 ਅਗਸਤ 2023) : – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀ ਭਲਾਈ ਨਿਰਦੇਸ਼ਾਲੇ ਵੱਲੋਂ ਰੈਗਿੰਗ ਦੀ ਬੁਰਾਈ ਤੋਂ ਬਚਾਅ ਹਿਤ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਰੈਗਿੰਗ ’ਤੇ ਰੋਕਥਾਮ ਲਗਾਉਣ ਹਿਤ ਦਿੱਤੇ ਨਿਰਦੇਸ਼ਾਂ ਤਹਿਤ ਇਸ ਪ੍ਰੋਗਰਾਮ ਵਿਚ ਡਾ. ਅਸ਼ੀਸ਼ ਵਿਰਕ, ਪੰਜਾਬ ਯੂਨੀਵਰਸਿਟੀ ਖੇਤਰੀ ਕੇਂਦਰ, ਲੁਧਿਆਣਾ ਨੇ ਰੈਗਿੰਗ ਦੀ ਬੁਰਾਈ ਅਤੇ ਇਸਦੇ ਪੈਂਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਬੁਰਾਈ ਨੂੰ ਖ਼ਤਮ ਕਰਨਾ ਕਿੰਨਾ ਜ਼ਰੂਰੀ ਹੈ ਅਤੇ ਵਿਦਿਅਕ ਸੰਸਥਾਵਾਂ ਵਿਚ ਇਸ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਤਹਿਤ ਕਿਵੇਂ ਸਜ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਸਾਂਝੇ ਤੌਰ ’ਤੇ ਇਸ ਬੁਰਾਈ ਨੂੰ ਖ਼ਤਮ ਕਰਨ।

        ਡਾ. ਸਤਿਆਵਾਨ ਰਾਮਪਾਲ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਿਹਾ ਕਿ ਰੈਗਿੰਗ ਸੰਬੰਧੀ ਕੋਈ ਵੀ ਸ਼ਿਕਾਇਤ ਆਉਣ ’ਤੇ ਉਸ ਦੀ ਪੂਰਨ ਜਾਂਚ ਯੂਨੀਵਰਸਿਟੀ ਦੀ ਰੈਗਿੰਗ ਵਿਰੋਧੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ ਅਤੇ ਦੋਸ਼ੀ ਵਿਦਿਆਰਥੀ ਨੂੰ ਨਿਯਮਾਂ ਤਹਿਤ ਸਜ਼ਾ ਦਿੱਤੀ ਜਾਂਦੀ ਹੈ।

        ਡਾ. ਨਿਧੀ ਸ਼ਰਮਾ, ਭਲਾਈ ਅਫ਼ਸਰ ਨੇ ਦੱਸਿਆ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸਨ ਵੱਲੋਂ ਇਸ ਸੰਬੰਧੀ ਪੂਰਨ ਦਿਸ਼ਾ ਨਿਰਦੇਸ਼ ਨਿਰਧਾਰਿਤ ਕੀਤੇ ਗਏ ਹਨ। ਵਿਦਿਆਰਥੀਆਂ ਨੂੰ ਇਨ੍ਹਾਂ ਸੰਬੰਧੀ ਜਾਗਰੂਕ ਕਰਨ ਲਈ ਪੂਰਾ ਹਫ਼ਤਾ ਸਮਰਪਿਤ ਕੀਤਾ ਗਿਆ ਸੀ ਜਿਸ ਦੌਰਾਨ ਉਨ੍ਹਾਂ ਨੂੰ ਅਜਿਹੀ ਕਿਸੇ ਵੀ ਗਤੀਵਿਧੀ ਤੋਂ ਬਚਣ ਲਈ ਕਿਹਾ ਗਿਆ।

        ਡਾ. ਸ਼ਬਨਮ, ਵਾਰਡਨ ਹੋਸਟਲ (ਲੜਕੀਆਂ) ਨੇ ਸਵਾਲ ਜਵਾਬ ਸੈਸ਼ਨ ਦੌਰਾਨ ਰੈਗਿੰਗ ਦੇ ਵਿਭਿੰਨ ਪਹਿਲੂਆਂ ਸੰਬੰਧੀ ਵੀ ਜਾਣਕਾਰੀ ਮੰਗੀ ਤਾਂ ਜੋ ਵਿਦਿਆਰਥੀ ਆਮ ਮੁਢਲੀ ਜਾਣ-ਪਹਿਚਾਣ ਅਤੇ ਰੈਗਿੰਗ ਦੇ ਫ਼ਰਕ ਨੂੰ ਸਮਝ ਸਕਣ।

        ਡਾ. ਯਸ਼ਪਾਲ ਸਿੰਘ ਮਲਿਕ, ਡੀਨ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ ਨੇ ਮਹਿਮਾਨ ਬੁਲਾਰੇ ਡਾ. ਅਸ਼ੀਸ਼ ਵਿਰਕ ਦਾ ਸਨਮਾਨ ਕੀਤਾ ਅਤੇ ਧੰਨਵਾਦ ਕਿਹਾ। ਇਸ ਜਾਗਰੂਕਤਾ ਪ੍ਰੋਗਰਾਮ ਵਿਚ ਯੂਨੀਵਰਸਿਟੀ ਦੇ ਕੈਂਪਸ ਵਿਚ ਸਥਿਤ ਚਾਰ ਕਾਲਜਾਂ ਦੇ 150 ਤੋਂ ਵਧੇਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।

Leave a Reply

Your email address will not be published. Required fields are marked *