ਸਮਕਾਲੀ ਯਤਨ ਜਲਵਾਯੂ ਪਰਿਵਰਤਨ ਦੇ ਮਾੜੇ ਪ੍ਰਭਾਵਾਂ ਨੂੰ ਦੂਰ ਕਰ ਸਕਦੇ ਹਨ

Ludhiana Punjabi
  • ਸਿਹਤ ਵਿਭਾਗ ਵਲੋਂ ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ

DMT : ਲੁਧਿਆਣਾ : (13 ਸਤੰਬਰ 2023) : – ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ‘ਤੇ ਰਾਸ਼ਟਰੀ ਪ੍ਰੋਗਰਾਮ (ਐਨ.ਪੀ.ਸੀ.ਸੀ.ਐਚ.ਐਚ.) ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੁਆਰਾ ਮਨੁੱਖੀ ਸਿਹਤ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਰੋਕਣ ਲਈ ਸਮਕਾਲੀ ਪਹੁੰਚ ਪੈਦਾ ਕਰਨ ਲਈ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਆਮ ਆਬਾਦੀ, ਸਿਹਤ ਸੰਭਾਲ ਪ੍ਰਦਾਤਾਵਾਂ ਅਤੇ ਨੀਤੀ ਨਿਰਮਾਤਾਵਾਂ ਵਿੱਚ ਜਲਵਾਯੂ ਪਰਿਵਰਤਨ ਦੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸ਼ਾਮਲ ਹੈ ਤਾਂ ਜੋ ਜਲਵਾਯੂ ਪਰਿਵਰਤਨ ਵਿਰੁੱਧ ਮੁਹਿੰਮ ਨੂੰ ਇੱਕ ਜਨਤਕ ਅੰਦੋਲਨ ਵਿੱਚ ਬਦਲਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਤਹਿਤ ਇਸ ਸਾਲ ਦਾ ਥੀਮ ‘ਟੂਗੈਦਰ ਫਾਰ ਕਲੀਨ ਏਅਰ’ ਨੂੰ ਅਪਣਾਇਆ ਗਿਆ ਸੀ ਅਤੇ ਸਰਕਾਰ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਵੱਛ ਹਵਾ ਲਈ ਮਿਲ ਕੇ ਮਜ਼ਬੂਤ ਸਾਂਝੇਦਾਰੀ ਸਮੇਂ ਦੀ ਲੋੜ ਹੈ ਅਤੇ ਹਵਾ ਪ੍ਰਦੂਸ਼ਣ ‘ਤੇ ਕਾਬੂ ਪਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਸਰਕਾਰ ਨੇ ਇਸ ਮੁਹਿੰਮ ਤਹਿਤ ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਮਿਉਂਸਪਲ ਅਥਾਰਟੀਜ਼, ਸਿੱਖਿਆ ਵਿਭਾਗ, ਸਿਹਤ ਵਿਭਾਗ, ਟਰਾਂਸਪੋਰਟ ਵਿਭਾਗ, ਸ਼ਹਿਰੀ ਵਿਕਾਸ, ਟ੍ਰੈਫਿਕ ਪੁਲਿਸ, ਲੋਕ ਨਿਰਮਾਣ ਵਿਭਾਗ, ਇਸਤਰੀ ਅਤੇ ਬਾਲ ਵਿਕਾਸ, ਕਿਰਤ ਵਿਭਾਗ, ਯੁਵਕ ਮਾਮਲੇ, ਗੈਰ ਸਰਕਾਰੀ ਸੰਸਥਾਵਾਂ ਸਮੇਤ ਹੋਰ ਵਿਭਾਗਾਂ ਲਈ ਵੱਖ-ਵੱਖ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਹਨ।

ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਸ ਮਿਸ਼ਨ ਵਿੱਚ ਆਪਣੇ ਫਰਜ਼ਾਂ ਪ੍ਰਤੀ ਜਾਗਰੂਕ ਕੀਤਾ ਗਿਆ ਤਾਂ ਜੋ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਣ।

Leave a Reply

Your email address will not be published. Required fields are marked *