ਸਰਕਾਰੀ ਕਾਲਜ (ਲੜਕੀਆਂ) ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਭਲਕੇ

Ludhiana Punjabi

DMT : ਲੁਧਿਆਣਾ : (21 ਅਗਸਤ 2023) : – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਭਲਕੇ 22 ਅਗਸਤ (ਮੰਗਲਵਾਰ) ਨੂੰ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਨੇੜੇ ਭਾਰਤ ਨਗਰ ਚੌਂਕ ਵਿਖੇ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਰੋੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋੋਵੇ ਹੀ ਭਾਗ ਲੈ ਸਕਦੇ ਹਨ। ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ (ਸਾਰੇ ਟਰੇਡ), ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਲਾਜ਼ਮੀ ਹੈ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਰੋੋਜ਼ਗਾਰ ਮੇਲੇ  ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਜਿਲ੍ਹਾ ਰੋੋਜ਼ਗਾਰ ਦਫਤਰ, ਲੁਧਿਆਣਾ ਵਿੱਚ ਰਜਿਸਟ੍ਰੇਸ਼ਨ ਹੋੋਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਰੋੋਜ਼ਗਾਰ ਮੇਲੇ  ਵਿੱਚ ਸ਼ਮੂਲੀਅਤ ਕਰਨ।
ਡੀ.ਬੀ.ਈ.ਈ. ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸੁਖਮਨ ਮਾਨ ਨੇ ਦੱਸਿਆ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *