ਸ਼ੇਰਗਿੱਲ ਦਾ ਕਿਲਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸ਼ੁਰੂ ਕਰਨ ਲਈ ਜ਼ੋਰਦਾਰ ਉਪਰਾਲਾ

Hindi New Delhi

DMT : ਨਵੀਂ ਦਿੱਲੀ : (19 ਅਪ੍ਰੈਲ 2023) : – ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਦੀ ਅਗਵਾਈ ਵਿੱਚ ਕਿਲਾ ਰਾਏਪੁਰ ਸਪੋਰਟਸ ਸੁਸਾਇਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਕੇਂਦਰੀ ਖੇਡਾਂਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ  ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ ‘ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧਬਿੱਲ 2019′ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਦਿਵਾਉਣ  ਸ਼ੇਰਗਿੱਲ ਨੇ ਠਾਕੁਰ ਨੂੰ ਦੱਸਿਆ ਕਿ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਾਲ ਸਾਲਾਨਾ ਕਿਲਾ ਰਾਏਪੁਰ ਰੂਰਲ ਓਲੰਪਿਕ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ

ਸ਼ੇਰਗਿੱਲ ਨੇ ਠਾਕੁਰ ਦਾ ਧਿਆਨ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਸੱਭਿਆਚਾਰ ਅਤੇ ਵਿਰਸੇ ਦੇ ਗੰਭੀਰ ਮੁੱਦੇ ਵੱਲ ਦਿਵਾਉਂਦਿਆਂ ਕਿਹਾ ਕਿ ਉਪਰੋਕਤ ਪੇਂਡੂ ਖੇਡਾਂ 1933 ਤੋਂ ਲਗਾਤਾਰ ਪਿੰਡ ਕਿਲਾ ਰਾਏਪੁਰਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਹਨ  ਸਮਾਂ ਬਦਲਣ ਨਾਲ ਇਨ੍ਹਾਂ ਪੇਂਡੂ ਖੇਡਾਂ ਦੀ ਲੋਕਪ੍ਰਿਅਤਾ ਵਿਚ ਕਾਫੀ ਵਾਧਾ ਹੋਇਆ ਹੈ ਅਤੇ ਇਨ੍ਹਾਂ ਨੂੰ ਪੂਰੀ ਦੁਨੀਆ ਵਿਚ ਮਿੰਨੀ ਓਲੰਪਿਕ ਵਜੋਂ ਜਾਣਿਆ ਜਾਂਦਾ ਹੈ  ਇਹਨਾਂ ਖੇਡਾਂ ਵਿੱਚੋਂ ਸਭ ਤੋਂ ਵੱਧ ਪ੍ਰਸਿੱਧ ਬੈਲਗੱਡੀਆਂ ਦੀ ਦੌੜ ਹੈਜਿਸ ਨੂੰ ਪੀ..ਟੀ. (ਪੀਪਲ ਫਾਰ  ਐਥੀਕਲ ਟ੍ਰੀਟਮੈਂਟ ਆਫ਼ ਐਨੀਮਲਜ਼ਦੁਆਰਾ ਇੱਕ ਪਟੀਸ਼ਨ ਦੇ ਬਾਅਦ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੁਆਰਾ ਸਾਲ 2014 ਵਿੱਚ ਪਾਬੰਦੀ ਲਗਾਈ ਗਈ ਸੀਸ਼ੇਰਗਿੱਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਇਸ ਖੇਡ ਦੀ ਲੋਕਪ੍ਰਿਅਤਾ ਅਤੇ ਇਸਦੇ ਇਤਿਹਾਸਕ ਤੇ ਸੱਭਿਆਚਾਰਕ ਮਹੱਤਵ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਨੇ ‘ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧਬਿੱਲ 2019′ ਪਾਸ ਕਰਕੇ ਮਨਜ਼ੂਰੀ ਲਈ ਮਾਨਯੋਗ ਰਾਸ਼ਟਰਪਤੀ ਕੋਲ ਭੇਜਿਆ ਸੀਪਰ ਭਾਰਤ ਸਰਕਾਰ ਨੇ ਅਜੇ ਤੱਕ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਨੂੰ ਮਨਜ਼ੂਰੀ ਨਹੀਂ ਦਿੱਤੀ ਹੈਕੇਂਦਰੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏਸ਼ੇਰਗਿੱਲ ਨੇ ਦੱਸਿਆ ਕਿ ਇਹ ਖੇਡ ਸਿਰਫ਼ ਕਿਲਾ ਰਾਏਪੁਰ ਪਿੰਡ (ਲੁਧਿਆਣਾਵਿੱਚ ਹੀ ਨਹੀਂਬਲਕਿ ਪੰਜਾਬ ਦੇ 80 ਫੀਸਦੀ ਪਿੰਡਾਂ ਵਿੱਚ ਖੇਡੀ ਜਾਂਦੀ ਹੈਜਿਨ੍ਹਾਂ ਦੀ ਗਿਣਤੀ 12000 ਦੇ ਕਰੀਬ ਹੈ  ਇਸ ਲਈ ਇਸ ਖੇਡ ਨੂੰ ਮੁੜ ਤੋਂ ਇਜਾਜ਼ਤ ਦੇਣ ਨਾਲ ਨਾ ਸਿਰਫ਼ ਕਿਲਾ ਰਾਏਪੁਰ ਪਿੰਡਸਗੋਂ ਇਸ ਖੇਡ ਨਾਲ ਭਾਵਨਾਤਮਕ ਤੌਰ ‘ਤੇ ਜੁੜੇ ਹੋਏ ਪੰਜਾਬ ਦੇ ਹਰ ਪਿੰਡ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ  ਦੇਸ਼ ਦੇ ਅੰਨਦਾਤਾ ਕਿਸਾਨਾਂ ਦਾ ਇਸ ਖੇਡ ਨਾਲ ਕਾਫੀ ਲਗਾਅ ਹੈਜੋ ਕਿ ਲੱਖਾਂ ਦੀ ਗਿਣਤੀ ‘ ਕਿਲਾ ਰਾਏਪੁਰ ਸਟੇਡੀਅਮ ‘ ਇਸਦਾ ਆਨੰਦ ਮਾਣਨ ਆਉਂਦੇ ਹਨਵਫ਼ਦ ਦੇ ਮੈਂਬਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਕਈ ਵੱਡੇ ਕਾਰਪੋਰੇਟ ਘਰਾਣੇ ਵੀ ਇਨ੍ਹਾਂ ਖੇਡਾਂ ਨੂੰ ਸਪਾਂਸਰ ਕਰਦੇ ਹਨ  ਇਸ ਮੁੱਦੇ ਦੀ ਗੰਭੀਰਤਾ ਦਾ ਜ਼ਿਕਰ ਕਰਦਿਆਂਸ਼ੇਰਗਿੱਲ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਦੇਸ਼ੀ ਸੈਲਾਨੀਆਂ ਸਮੇਤ ਲੱਖਾਂ ਲੋਕ ਇਨ੍ਹਾਂ ਖੇਡਾਂ ਦਾ ਆਨੰਦ ਲੈਣ ਆਉਂਦੇ ਹਨ  ਇਨ੍ਹਾਂ ਖੇਡਾਂ ਦੀ ਅਥਾਹ ਲੋਕਪ੍ਰਿਅਤਾ ਕਾਰਨ ਭਾਰਤ ਸਰਕਾਰ ਨੇ 1970 ਵਿੱਚ ਇਨ੍ਹਾਂ ਖੇਡਾਂ ਨੂੰ ਵਿਰਾਸਤੀ ਖੇਡਾਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਸੀਜਿਸ ਕਾਰਨ 1970 ਤੋਂ ਹਰ ਸਾਲ ਭਾਰਤ ਸਰਕਾਰ ਵੱਲੋਂ ਇਨ੍ਹਾਂ ਵਿਰਾਸਤੀ ਖੇਡਾਂ ਦੇ ਆਯੋਜਨ ਲਈ 2.5 ਲੱਖ ਰੁਪਏ ਦੀ ਸਾਲਾਨਾ ਰਾਸ਼ੀ ਦਿੱਤੀ ਜਾਂਦੀ ਹੈਵਫ਼ਦ ਦੇ ਮੈਂਬਰਾਂ ਨੇ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਤੋਂ 22.2.2022 ਨੂੰ ਪੱਤਰ ਨੰਬਰ 17/44/2019-JUDL & PP ਰਾਹੀਂ ਕੁਝ ਸਪੱਸ਼ਟੀਕਰਨ ਮੰਗੇ ਗਏ ਸਨ  ਜਿਸਦਾ ਸਪੱਸ਼ਟੀਕਰਨ ਪੰਜਾਬ ਸਰਕਾਰ ਵੱਲੋਂ ਮਿਤੀ 18-07-2022 ਨੂੰ ਸ੍ਰੀ ਸੁਰੇਸ਼ ਚੰਦਰ ਟਮਟਾਡਿਪਟੀ ਸਕੱਤਰਭਾਰਤ ਸਰਕਾਰਗ੍ਰਹਿ ਮੰਤਰਾਲੇ (ਜੁਡੀਸ਼ੀਅਲ ਅਤੇ ਪੀ.ਪੀਸੈਕਸ਼ਨਜੁਡੀਸ਼ੀਅਲ ਵਿੰਗ), ਕਮਰਾ ਨੰਬਰ 17, ਦੂਜੀ ਮੰਜ਼ਿਲਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਨਵੀਂ ਦਿੱਲੀ ਨੂੰ ਭੇਜਿਆ ਗਿਆ ਸੀਸ਼ੇਰਗਿੱਲ ਨੇ ਠਾਕੁਰ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਕਿਲਾ ਰਾਏਪੁਰ ਸਪੋਰਟਸ ਸੋਸਾਇਟੀ ਦੀ ਮਦਦ ਕਰਨ ਤਾਂ ਜੋ ਆਉਣ ਵਾਲੀਆਂ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਵੀ ਸ਼ਾਮਲ ਕੀਤੀਆਂ ਜਾ ਸਕਣ  ਇਸ ਤੋਂ ਇਲਾਵਾਭਾਰਤੀ ਵਿਰਾਸਤੀ ਖੇਡਾਂ ਲਈ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ 2.5 ਲੱਖ ਰੁਪਏ ਦੀ ਸਾਲਾਨਾ ਗਰਾਂਟ ਵੀ ਪਿਛਲੇ 4 ਸਾਲਾਂ ਤੋਂ ਨਹੀਂ ਮਿਲੀ ਹੈ  ਸ਼ੇਰਗਿੱਲ ਨੇ ਠਾਕੁਰ ਨੂੰ ਇਸ ਮਾਮਲੇ ਦੀ ਘੋਖ ਕਰਨ ਦੀ ਬੇਨਤੀ ਕੀਤੀਤਾਂ ਜੋ ਗਰਾਂਟ ਦੇ ਬਕਾਏ ਜਲਦੀ ਜਾਰੀ ਕੀਤੇ ਜਾ ਸਕਣਸ਼ੇਰਗਿੱਲ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਸਨੂੰ ਪ੍ਰਵਾਨਗੀ ਦੇਣ ਅਤੇ ‘ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧਬਿੱਲ 2019′ ‘ਤੇ ਰਾਸ਼ਟਰਪਤੀ ਦੀ ਪ੍ਰਵਾਨਗੀ ਲੈਣ ਲਈ ਹਰ ਸੰਭਵ ਕੋਸ਼ਿਸ਼ ਕਰਨ ਤਾਂ ਜੋ ਸਾਡੀ ਪੁਰਾਣੀ ਗੌਰਵਮਈ ਵਿਰਾਸਤ ਕਾਇਮ ਰਹੇ  ਇਸ ਲਈ ਕਿਲਾ ਰਾਏਪੁਰ ਸਮੇਤ ਪੰਜਾਬ ਦੇ 12000 ਪਿੰਡਾਂ ਦੇ ਵਾਸੀ ਹਮੇਸ਼ਾ ਤੁਹਾਡੇ ਧੰਨਵਾਦੀ ਰਹਿਣਗੇ  ਭਾਜਪਾ ਦੇ ਬੁਲਾਰੇ ਨੇ ਇਸ ਸਬੰਧੀ ਠਾਕੁਰ ਨੂੰ ਇਕ ਪੱਤਰ ਵੀ ਦਿੱਤਾ

Leave a Reply

Your email address will not be published. Required fields are marked *