ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ   ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ

Ludhiana Punjabi

DMT : ਲੁਧਿਆਣਾ : (24 ਅਪ੍ਰੈਲ 2023) : – ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ  ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਗੰਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ।ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਵਨੀਤ ਸਿੰਘ  ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਪ੍ਰੇਰਨਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ  ਪਿਛਲੇ ਕਈ ਸਾਲਾਂ ਤੋਂ ਨਿੰਰਤਰ ਚਲ ਰਹੀ  ਹਫਤਾ ਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ।ਇਸ ਦੋਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਜਿੱਥੇ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜਦੀਪ ਸਿੰਘ ਕਨੇਡਾ ਵਾਲੇ ਅਤੇ ਭਾਈ ਅਮਰਦੀਪ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ  ਕੀਰਤਨੀ ਜੱਥੇ  ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ  ਜਤਿੰਦਰਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ,  ਕਰਨੈਲ ਸਿੰਘ ਬੇਦੀ,  ਪ੍ਰਿਤਪਾਲ ਸਿੰਘ , ਜਗਬੀਰ ਸਿੰਘ ਡੀ.ਜੀ.ਐਮ , ਪਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਭੁਟਿਆਨੀ, ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ, ਰਜਿੰਦਰ ਸਿੰਘ ਮੱਕੜ, ਜਗਦੇਵ ਸਿੰਘ ਕਲਸੀ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ ,ਅੱਤਰ ਸਿੰਘ ਮੱਕੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ  ,ਜਸਬੀਰ ਸਿੰਘ,ਗੁਰਦੀਪ ਸਿੰਘ ਡੀਮਾਰਟੇ ,ਅਵਤਾਰ ਸਿੰਘ ਮਿੱਡਾ, ਸਰਪੰਚ ਗੁਰਚਰਨ ਸਿੰਘ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ , ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Leave a Reply

Your email address will not be published. Required fields are marked *