ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਇਆ

Ludhiana Punjabi
  • ਦੇਰ ਰਾਤ ਤੱਕ ਸੰਗਤਾਂ ਗੁਰੂ ਘਰ ਹੋਈਆਂ ਨਤਮਸਤਕ

DMT : ਲੁਧਿਆਣਾ : (18 ਦਸੰਬਰ 2023) : – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਤੋ ਆਰੰਭ ਹੋਏ ਮਹਾਨ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਕੁਲਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਕਮਲਦੀਪ ਸਿੰਘ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੇ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਜੀਤ ਸਿੰਘ, ਭਾਈ ਦਵਿੰਦਰ ਸਿੰਘ ਸੁਹਾਣੇ ਵਾਲੇ, ਬੀਬੀ ਅੰਮ੍ਰਿਤ ਕੌਰ, ਬੀਬੀ ਰਣਜੀਤ ਕੌਰ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਦੇ ਪ੍ਰਸਿੱਧ ਪ੍ਰਚਾਰਕ ਗਿਆਨੀ ਪਰਮਜੀਤ ਸਿੰਘ ਖਾਲਸਾ, ਗਿਆਨੀ ਹਰਜੀਤ ਸਿੰਘ ਤੇ ਗਿਆਨੀ ਕੁਲਵਿੰਦਰ ਸਿੰਘ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ ਤੇ ਧਰਮ ਦੀ ਖਾਤਰ ਦਿੱਤੇ ਵੱਡੇ ਬਲੀਦਾਨ ਉਪਰ ਚਾਨਣਾ ਪਾਉਦਿਆਂ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਉਚਰੀ ਇਲਾਹੀ ਬਾਣੀ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜੱਥੇਦਾਰ ਪ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਕੀਤੀ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ। ਇਸ ਮੌਕੇ ਮੁੱਖ ਸੇਵਾਦਾਰ ਜਥੇਦਾਰ ਪ੍ਰਿਤਪਾਲ ਸਿੰਘ ਨੇ ਆਏ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੋਬਿਨ, ਗੁਰਦੀਪ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਰਜਿੰਦਰਪਾਲ ਸਿੰਘ, ਸਤਨਾਮ ਸਿੰਘ ਅਤੇ ਬੀਬੀ ਰਜਿੰਦਰ ਕੌਰ ਮੈਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *