ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

Ludhiana Punjabi
  •  ਭਾਈ ਜਸਵੰਤ ਸਿੰਘ ਦੇ  ਕੀਰਤਨੀ ਜੱਥੇ ਨੇ ਸੰਗਤਾਂ ਨੂੰ ਕੀਤਾ ਨਿਹਾਲ
  • ਗੁਰੂ ਤੇਗਬਹਾਦਰ ਸਾਹਿਬ ਜੀ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ  ਨਾਲ ਜੋੜਿਆ- ਗਿਆਨੀ ਸਰਬਜੀਤ ਸਿੰਘ

DMT : ਲੁਧਿਆਣਾ : (12 ਅਪ੍ਰੈਲ 2023) : – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ  ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ  ਆਯੋਜਿਤ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ  ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ  ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ  ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ   ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ  ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ  ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ  ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਕੀਰਤਨ ਸਮਾਗਮ ਦੌਰਾਨ ਸ਼੍ਰੀ ਗੁਰੂ ਤੇਗਬਹਾਦਰ ਜੀ ਦੇ ਜੀਵਨ,ਸਿੱਖਿਆਵਾਂ ਤੇ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆ ਗਿਆਨੀ ਸਰਬਜੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ  ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵੱਲੋ ਬਖਸ਼ੇ  ਭਗਤੀ ਤੇ ਸ਼ਕਤੀ ਦੇ ਸੰਕਲਪ  ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । 

ਕੀਰਤਨ ਸਮਾਗਮ ਅੰਦਰ  ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ,ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਰਜਿੰਦਰ ਸਿੰਘ ਡੰਗ,ਨਰਿੰਦਰਪਾਲ ਸਿੰਘ ਕਥੂਰੀਆ, ਬਲਦੇਵ ਸਿੰਘ , ਮਨਜੀਤ ਸਿੰਘ ਨਾਟੀ  ,ਗੁਰਬਚਨ ਸਿੰਘ, ਹਰਪਾਲ ਸਿੰਘ ਖਾਲਸਾ,ਹਰਪ੍ਰੀਤ ਸਿੰਘ ਨੀਟਾ, ਸ.ਪ੍ਰੇਮ ਸਿੰਘ ,ਅਵਤਾਰ ਸਿੰਘ ਮਿੱਡਾ ,  ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ,ਬਲਜੀਤ ਸਿੰਘ ਬਾਵਾ ,ਅਵਤਾਰ ਸਿੰਘ ਬੀ.ਕੇ, ਵਿਸ਼ੇਸ਼ ਤੋਂਰ ਤੇ ਹਾਜਰ ਸਨ ।

Leave a Reply

Your email address will not be published. Required fields are marked *