ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤੋਂ 15 ਦਸੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ – ਜਥੇਦਾਰ ਪ੍ਰਿਤਪਾਲ ਸਿੰਘ

Ludhiana Punjabi Religious

DMT : ਲੁਧਿਆਣਾ : (13 ਦਸੰਬਰ 2023) : – ਹਿੰਦ ਦੀ ਚਾਦਰ, ਤਿਲਕ ਜੰਜੂ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ 14 ਦਸੰਬਰ ਤੋਂ 17 ਦਸੰਬਰ ਤੱਕ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ 14 ਦਸੰਬਰ ਦਿਨ ਵੀਰਵਾਰ ਨੂੰ ਕਵੀ ਦਰਬਾਰ ਹੋਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ 15 ਦਸੰਬਰ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਅਦ ਦੁਪਹਿਰ 1 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਜਥੇਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮਿਤੀ 16 ਦਸੰਬਰ ਦਿਨ ਸ਼ਨੀਵਾਰ ਨੂੰ ਢਾਡੀ ਦਰਬਾਰ ਹੋਵੇਗਾ ਅਤੇ ਮਿਤੀ 17 ਦਸੰਬਰ ਦਿਨ ਐਤਵਾਰ ਨੂੰ ਮਹਾਨ ਗੁਰਮਤਿ ਸਮਾਗਮ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਹੋਣਗੇ। ਇਸ ਮੌਕੇ ਜਥੇਦਾਰ ਪ੍ਰਿਤਪਾਲ ਸਿੰਘ ਤੋਂ ਇਲਾਵਾ ਜਨਰਲ ਸਕੱਤਰ ਅਵਤਾਰ ਸਿੰਘ, ਜਨਾਬ ਅਤੀਕੁਲ ਰਹਿਮਾਨ, ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ, ਸ੍ਰੀ ਗਿਆਨ ਸਥਲ ਮੰਦਿਰ ਦੇ ਪ੍ਰਧਾਨ ਪ੍ਰਵੀਨ ਬਜਾਜ, ਕੁਲਦੀਪ ਸਿੰਘ,ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਗੁਰਦੀਪ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਰਜਿੰਦਰਪਾਲ ਸਿੰਘ, ਸਤਨਾਮ ਸਿੰਘ, ਅਸ਼ੋਕ ਕੁਮਾਰ, ਚੰਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ ਦੂਆ, ਜਗਜੀਤ ਸਿੰਘ ਸਿੱਬਲ, ਹਰਦੀਪ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਮਨਵਿੰਦਰ ਸਿੰਘ, ਹਰਪ੍ਰੀਤ ਸਿੰਘ, ਇਸ਼ਪ੍ਰੀਤ ਸਿੰਘ, ਜੋਗਿੰਦਰ ਸਿੰਘ ਲੱਕੀ, ਮਨਵਿੰਦਰ ਸਿੰਘ ਹੈਪੀ, ਪ੍ਰਹਲਾਦ ਸਿੰਘ ਢੱਲ, ਹਰਜੀਤ ਸਿੰਘ ਖ਼ਾਲਸਾ, ਪਵਨ ਕੁਮਾਰ, ਜਸਪਾਲ ਸਿੰਘ ਢੱਲ, ਅਰਵਿੰਦਰਪਾਲ ਸਿੰਘ, ਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਗੁਰਮੀਤ ਸਿੰਘ, ਜਸਮਿੰਦਰ ਸਿੰਘ ਖੁਸ਼ਦਿਲ, ਮਨਪ੍ਰੀਤ ਸਿੰਘ ਬੰਟੀ, ਜਰਨੈਲ ਸਿੰਘ ਜਨਰਲ ਸਕੱਤਰ ਗੁਰਦੁਆਰਾ ਕਲਗੀਧਰ, ਦਰਸ਼ਨ ਸਿੰਘ ਰਾਜੂ, ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਗਗਨਦੀਪ ਸਿੰਘ ਸੇਠੀ, ਪਰਵਿੰਦਰ ਸਿੰਘ, ਤਰਲੋਚਨ ਸਿੰਘ ਮਨੋਚਾ, ਰਣਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਵਿੰਦਰ ਸਿੰਘ, ਹਰਮੀਤ ਸਿੰਘ, ਸਾਹਿਬ ਸਿੰਘ ਮਨਚੰਦਾ,ਮਨਦੀਪ ਸਿੰਘ, ਗੌਰਵ ਗੋਰੀ, ਗੁਰਪ੍ਰੀਤ ਸਿੰਘ ਖੁਰਾਣਾ, ਹਰਦੀਪ ਸਿੰਘ ਸੱਚਦੇਵਾ, ਗੁਰਿੰਦਰ ਸਿੰਘ ਜੌਲੀ, ਗੁਰਦੀਪ ਸਿੰਘ, ਅਰਵਿੰਦਰ ਸਿੰਘ ਟੋਨੀ, ਹਰਨੇਕ ਸਿੰਘ, ਕੁਲਦੀਪ ਸਿੰਘ ਗੁੰਬਰ, ਰਮੇਸ਼ ਗੁੰਬਰ, ਬਿੱਟੂ ਗੁੰਬਰ, ਚੰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਹਰਮੀਤ ਸਿੰਘ ਕੰਡਾ ਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *