ਸ.ਹਰੀ ਸਿੰਘ ਨਲਵਾ ਦੇ ਸੂਰਮਗਤੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

Ludhiana Punjabi

DMT : ਲੁਧਿਆਣਾ : (30 ਅਪ੍ਰੈਲ 2023) : – ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ  ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਜੀ ਦੇ ਸੂਰਮਗਤੀ ਦਿਵਸ ਨੂੰ  ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧੀ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥਿਆਂ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ  ਲੁਧਿਆਣਾ ਅਤੇ ਭਾਈ ਰਾਜਦੀਪ ਸਿੰਘ ਕਨੇਡਾ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਅਮਨਦੀਪ ਸਿੰਘ ਨੇ ਕਿਹਾ ਕਿ

ਮਹਾਨ ਸੂਰਬੀਰ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਕੇਵਲ ਇੱਕ ਯੋਧਾ ਹੀ ਨਹੀਂ ਸੀ ਬਲਕਿ ਪੰਥ ਦਾ ਨਿਸ਼ਕਾਮ ਸੇਵਕ ਅਤੇ ਖਾਲਸਾ ਰਾਜ ਦਾ ਨਿਰਛਲ ਰੱਖਿਅਕ ਤੇ ਨਿਸ਼ਠਾਵਾਨ ਅਹਿਲਕਾਰ ਵੀ ਸੀ। ਜਿਸ ਦੀ ਬਦੌਲਤ ਅੱਜ ਵੀ ਉਨ੍ਹਾਂ ਦੇ ਦਲੇਰੀ ਭਰੇ  ਕਾਰਨਾਮਿਆਂ ਤੇ ਕਾਰਜਾਂ ਨੂੰ ਸਮੁੱਚਾ ਸੰਸਾਰ ਯਾਦ ਕਰਦਾ ਹੈ।ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਪ੍ਰੇਰਨਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ  ਪਿਛਲੇ ਕਈ ਸਾਲਾਂ ਤੋਂ ਨਿੰਰਤਰ ਚਲ ਰਹੀ  ਹਫਤਾ ਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ।ਇਸ ਦੋਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ  ਕਿਹਾ ਕਿ ਮਹਾਨ ਸਿੱਖ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਜੀ ਦਾ ਸੂਰਮਗਤੀ ਦਿਵਸ ਮਨਾਉਣਾ ਤਾਂ ਹੀ ਸਾਰਥੱਕ ਹੋ ਸਕਦਾ ਹੈ।ਜੇਕਰ ਅਸੀਂ ਆਪਣੇ ਅੰਦਰ ਉਨ੍ਹਾਂ ਵਰਗੀ ਨਿਰਭਉ ਤੇ ਨਿਰਵੈਰ ਵਾਲੀ ਬਿਰਤੀ ਪੈਦਾ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਬਣੀਏ।ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਇਕਬਾਲ ਸਿੰਘ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ  ਕੀਰਤਨੀ ਜੱਥਿਆਂ  ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ  ਜਤਿੰਦਰਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ,  ਕਰਨੈਲ ਸਿੰਘ ਬੇਦੀ,  ਪ੍ਰਿਤਪਾਲ ਸਿੰਘ , ਜਗਬੀਰ ਸਿੰਘ ਡੀ.ਜੀ.ਐਮ , ਪਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਭੁਟਿਆਨੀ, ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ, ਰਜਿੰਦਰ ਸਿੰਘ ਮੱਕੜ, ਜਗਦੇਵ ਸਿੰਘ ਕਲਸੀ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ ,ਅੱਤਰ ਸਿੰਘ ਮੱਕੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ  ,ਜਸਬੀਰ ਸਿੰਘ,ਗੁਰਦੀਪ ਸਿੰਘ ਡੀਮਾਰਟੇ ,ਅਵਤਾਰ ਸਿੰਘ ਮਿੱਡਾ, ਸਰਪੰਚ ਗੁਰਚਰਨ ਸਿੰਘ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ , ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Leave a Reply

Your email address will not be published. Required fields are marked *