ਹਲਕਾ ਸਾਹਨੇਵਾਲ ਦੀ ਧੀ ਅਤੇ ਪੁੱਤ ਨੇ ਵਧਾਇਆ ਪੰਜਾਬ ਦਾ ਮਾਣ

Ludhiana Punjabi
  • ਨਵਪ੍ਰੀਤ ਕੌਰ ਨੇ ਪੀ.ਐਸ.ਈ.ਬੀ. ਦੀ ਬਾਰ੍ਹਵੀਂ ਜਮਾਤ ‘ਚ 99.40 ਫੀਸਦ, ਜਸਕਰਨ ਸਿੰਘ ਨੇ ਸੀ.ਬੀ.ਐਸ.ਈ. ਬੋਰਡ ‘ਚ 97 ਫੀਸਣ ਅੰਕ ਕੀਤੇ ਹਾਸਲ
  • ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਵਪ੍ਰੀਤ ਕੌਰ ਤੇ ਜਸਕਰਨ ਸਿੰਘ ਦਾ ਵਿਸ਼ੇਸ਼ ਸਨਮਾਨ
  • ਦੋਵਾਂ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਲਈ ਹਰ ਸੰਭਵ ਮਦਦ ਦਾ ਵੀ ਦਿੱਤਾ ਭਰੋਸਾ
  • ਸੂਬੇ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਮੁੱਖ ਟੀਚਾ – ਵਿਧਾਇਕ ਮੁੰਡੀਆਂ

DMT : ਲੁਧਿਆਣਾ : (26 ਮਈ 2023) : – ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਬਾਰਵੀਂ ਜਮਾਤ ਦੇ ਵਿਚ ਪੰਜਾਬ ਭਰ ਦੇ ਅੰਦਰ ਤੀਜਾ ਰੈਂਕ ਹਾਸਲ ਕਰਨ ਵਾਲੀ ਨਵਪ੍ਰੀਤ ਕੌਰ ਅਤੇ ਸੀ.ਬੀ.ਐਸ.ਈ. ਬੋਰਡ ‘ਚ 97 ਫੀਸਦ ਅੰਕ ਲੈ ਕੇ ਹਲਕੇ ਦਾ ਨਾਮ ਰੋਸ਼ਨ ਕਰਨ ਵਾਲੇ ਜਸਕਰਨ ਸਿੰਘ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਦੋਹਾਂ ਹੀ ਵਿਦਿਆਰਥੀਆਂ ਨਾਲ ਖੁਦ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਦੋਹਾਂ ਹੀ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵਿਧਾਇਕ ਵੱਲੋਂ ਜਿਵੇਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ, ਉਹ ਕਾਫੀ ਖੁਸ਼ ਹਨ ਅਤੇ ਭਵਿੱਖ ਵਿੱਚ ਵੀ ਹਲਕਾ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣੇ ਦਾ ਨਾਮ ਰੌਸ਼ਨ ਕਰਨ ਲਈ ਯਤਨਸ਼ੀਲ ਰਹਿਣਗੇ।

ਇਸ ਮੌਕੇ ਵਿਧਾਇਕ ਮੁੰਡੀਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਹੀ ਵਿਦਿਆਰਥੀਆਂ ਨੇ ਸਾਡੇ ਹਲਕੇ ਦਾ ਸਿਰ ਉੱਚਾ ਕਰ ਦਿੱਤਾ ਹੈ. ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਸੂਬਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ, ਸਰਕਾਰੀ ਸਕੂਲਾਂ ਦੇ ਇੰਫਰਾਸਟਰਕਚਰ ਨੂੰ ਹੋਰ ਬਿਹਤਰ ਬਣਾ ਕੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਦਿੱਤਾ ਜਾਵੇਗਾ ਅਤੇ ਇਸ ਲੜੀ ਦੇ ਤਹਿਤ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ, ਉਨ੍ਹਾਂ ਇਹ ਵੀ ਕਿਹਾ ਕਿ ਨਾਲ ਹੀ ਉਹਨਾਂ ਨੂੰ ਇਹ ਵਿਸ਼ਵਾਸ਼ ਵੀ ਜਤਾਇਆ ਗਿਆ ਹੈ, ਕਿ ਉਹਨਾਂ ਦੀ ਅਗਲੇਰੀ ਪੜ੍ਹਾਈ ਲਈ ਉਹਨਾਂ ਨੂੰ ਜਿਸ ਤਰ੍ਹਾਂ ਦੀ ਵੀ ਮਦਦ ਦੀ ਲੋੜ ਹੋਵੇਗੀ, ਉਹਨਾਂ ਨੂੰ ਜ਼ਰੂਰ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਾਡੇ ਦੇਸ਼ ਦਾ ਭਵਿੱਖ ਹੈ ਅਤੇ ਇਹਨਾਂ ਦੀ ਪੜ੍ਹਾਈ ਬੇਹੱਦ ਜ਼ਰੂਰੀ ਹੈ, ਜਿਸ ਨਾਲ ਉਹ ਇਕ ਬਿਹਤਰ ਪੰਜਾਬ ਅਤੇ ਸਮਾਜ ਦੀ ਸਿਰਜਣਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਦਫਤਰ ਦੀ ਟੀਮ ਅਤੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰ ਵੀ ਮੌਜੂਦ ਰਹੇ ਜਿਨ੍ਹਾਂ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ।

Leave a Reply

Your email address will not be published. Required fields are marked *