DMT : ਲੁਧਿਆਣਾ : (03 ਮਾਰਚ 2023) : – ਐਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 10 ਕਰੋੜ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ਼ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਰਜਨ ਸਿੰਘ ਵਾਸੀ ਬਚਿੱਤਰ ਨਗਰ ਵਜੋਂ ਕੀਤੀ ਗਈ ਹੈ ਅਤੇ ਉਸ ਪਾਸੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।