DMT : ਲੁਧਿਆਣਾ : (12 ਮਾਰਚ 2023) : – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 13, 15 ਅਤੇ 17 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲੇ ਮੁਲਤਵੀ ਕਰ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆਂ, ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਮਿਨਾਕਸ਼ੀ ਸ਼ਰਮਾ ਵੱਲੋੋਂ ਦੱਸਿਆ ਗਿਆ ਕਿ ਜਦੋੋਂ ਵੀ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਦੀਆਂ ਹਦਾਇਤਾ ਅਨੁਸਾਰ ਮੈਗਾ ਰੋੋਜ਼ਗਾਰ ਮੇਲੇ ਦੀਆਂ ਨਵੀਆਂ ਮਿਤੀਆਂ ਜਾਰੀ ਕੀਤੀਆ ਜਾਣਗੀਆ, ਇਸ ਸਬੰਧੀ ਪ੍ਰਾਰਥੀਆਂ ਨੂੰ ਮੁੜ ਸੂਚਿਤ ਕਰ ਦਿੱਤਾ ਜਾਵੇਗਾ।
ਮਿਸ ਸੁਖਮਨ ਮਾਨ (EGSDTO) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਨੇ ਕਿਹਾ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਸੰਪਰਕ ਕਰ ਸਕਦੇ ਹਨ।