- ਪ੍ਰਮੁੱਖ ਸਖਸ਼ੀਅਤਾਂ ਨੇ ਸ਼ੁਕਰਨਾ ਸਮਾਗਮ ਦਾ ਸੱਦਾ ਪੱਤਰ ਕੀਤਾ ਰਿਲੀਜ਼
DMT : ਲੁਧਿਆਣਾ : (28 ਫਰਵਰੀ 2023) : – ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਪਿਛਲੇ ਲੰਬੇ ਸਮੇਂ ਤੋਂ ਅੰਮ੍ਰਿਤ ਸਾਗਰ ਕੰਪਨੀ ਕਰ ਰਹੀ ਹੈ।ਉਹ ਸਮੁੱਚੀਆਂ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਅਤੇ ਸ.ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁ.ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਹੋਇਆ ਕੀਤਾ।
।ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਮਿਤੀ 3 ਤੇ 4 ਮਾਰਚ 2023 ਨੂੰ (ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਸ਼ਾਮ 6.30 ਤੋ 11 ਵੱਜ ਤੱਕ) ਵਿਸ਼ੇਸ਼ ਤੌਰ ਤੇ ਆਯੋਜਿਤ ਕੀਤੇ ਜਾ ਰਹੇ 17ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦਾ ਸੱਦਾ ਪੱਤਰ ਰਿਲੀਜ਼ ਕਰਦਿਆਂ ਹੋਇਆ ਕਿਹਾ ਕਿ ਗੁਰੂ ਸਾਹਿਬਬਾਨ ਤੇ ਭਗਤਾਂ ਵੱਲੋ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਣ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਹਿੱਤ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋ ਆਯੋਜਿਤ ਕੀਤਾ ਜਾ ਰਿਹਾ ਉਕਤ ਸ਼ੁਕਰਾਨਾ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ। ਜਿਸ ਦੇ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ, ਸਿੰਘ ਸਾਹਿਬਾਨ,ਸੰਤ ਮਹਾਪੁਰਸ਼ ਤੇ ਪ੍ਰਮੁੱਖ ਸਖਸ਼ੀਅਤਾਂ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰੂ ਜਸ ਰਹੀ ਨਿਹਾਲ ਕਰਨਗੀਆਂ।ਇਸ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ ਨੇ ਦੱਸਿਆ ਕਿ ਉਕਤ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਨੰਤਵੀਰ ਸਿੰਘ ਜੀ ਐਲ ਏ ਵਾਲੇ, ਸੰਤ ਅਨੂਪ ਸਿੰਘ ਜੀ ਊਨਾ ਸਾਹਿਬ ਵਾਲੇ, ਭਾਈ ਗੁਰਸ਼ਰਨ ਸਿੰਘ ਜੀ ਲੁਧਿਆਣੇ ਵਾਲੇ,ਉਸਤਾਦ ਸੁੱਖਵੰਤ ਸਿੰਘ , ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਸੱਤਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ, ਇੰਦਰਜੀਤ ਸਿੰਘ ਦਿੱਲੀ ਵਾਲੇ,ਭਾਈ ਗੋਬਿੰਦਰ ਸਿੰਘ ਆਲਮਪੁਰੀ ਸਮੇਤ ਪੰਥ ਦੇ ਉੱਘੇ ਵਿਦਵਾਨ ਤੇ ਕਥਾ ਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ, ਜਵੱਦੀ ਟਕਸਾਲ ਦੇ ਮੁੱਖੀ ਸੰਤ ਬਾਬਾ ਅਮੀਰ ਸਿੰਘ ਜੀ, ਮਾਤਾ ਵਿਪਨਪ੍ਰੀਤ ਕੌਰ ਜੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ,ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
ਉਚੇਚੇ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਦੋ ਰੋਜ਼ਾ 17 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦਾ ਸਮੁੱਚਾ ਲਾਇਵ ਪ੍ਰਸਾਰਨ ਫਾਸਟਵੇਅ ਚੈਨਲ,ਅੰਮ੍ਰਿਤ ਸਾਗਰ ਯੂ ਟਿਊਬ ਚੈਨਲ ਤੇ ਹੋਵੇਗਾ ਅਤੇ ਪੀ.ਟੀ.ਸੀ ਗੁਰਬਾਣੀ ਚੈਨਲ ਵੱਲੋ ਸਮੁੱਚੇ ਸਮਾਗਮ ਦਾ ਡੀ ਲਾਇਵ ਪ੍ਰਸਾਰਨ ਕੀਤਾ ਜਾਵੇਗਾ।
। ਸ.ਭਾਟੀਆ ਨੇ ਸਮੁੱਚੀਆਂ ਸੰਗਤਾਂ ਨੂੰ ਜ਼ੋਰਦਾਰ ਬੇਨਤੀ ਕੀਤੀ ਕੀ ਉਹ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਵਿੱਚ ਵੱਧ ਤੋ ਵੱਧ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ।ਇਸ ਸਮੇਂ ਉਨ੍ਹਾਂ ਦੇ ਨਾਲ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ
ਸ.ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁ.ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ,ਸ.ਮਨਿੰਦਰ ਸਿੰਘ ਆਹੂਜਾ,ਸ ਕਰਨਪ੍ਰੀਤ ਸਿੰਘ ਭਾਟੀਆ,
ਜੋਗਿੰਦਰ ਸਿੰਘ ਸਲੂਜਾ, ਭੁਪਿੰਦਰ ਸਿੰਘ ਮਨੀ ਜਿਉਲਰਜ਼,ਬਲਜੀਤ ਸਿੰਘ ਬੀਤਾ,ਸਰਪੰਚ ਰਣਜੀਤ ਸਿੰਘ, ਗੁਰਵਿੰਦਰ ਸਿੰਘ ਗੁਰੀ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।