200 ਗ੍ਰਾਮ ਹੈਰੋਇਨ, ਨਾਜਾਇਜ਼ ਸ਼ਰਾਬ ਬਰਾਮਦ, ਚਾਰ ਮੁਲਜ਼ਮ ਕਾਬੂ

Crime Ludhiana Punjabi

DMT : ਲੁਧਿਆਣਾ : (14 ਜੁਲਾਈ 2023) : – ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਐਂਟੀ ਨਾਰਕੋਟਿਕ ਸੈੱਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 200 ਗ੍ਰਾਮ ਹੈਰੋਇਨ ਅਤੇ 5 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਪਹਿਲੇ ਕੇਸ ਵਿੱਚ ਐਂਟੀ ਨਾਰਕੋਟਿਕ ਸੈੱਲ ਨੇ ਦੋ ਮੁਲਜ਼ਮਾਂ ਜਿਨ੍ਹਾਂ ਵਿੱਚ ਮੁੱਲਾਂਪੁਰ ਦੇ ਬਜਰੰਗ ਬਾਂਸਲ ਅਤੇ ਸਿਮਰਨਜੀਤ ਸਿੰਘ ਉਰਫ਼ ਸੇਮੀ ਵਾਸੀ ਸੁਧਾਰ ਨੂੰ ਗ੍ਰਿਫ਼ਤਾਰ ਕਰਕੇ 150 ਗ੍ਰਾਮ ਹੈਰੋਇਨ ਅਤੇ 50 ਖਾਲੀ ਪਾਊਚ ਬਰਾਮਦ ਕੀਤੇ ਹਨ। ਮੁਲਜ਼ਮਾਂ ਨੇ ਇਹ ਨਸ਼ੀਲੇ ਪਦਾਰਥ ਆਪਣੀ ਹੁੰਡਈ ਆਈ-20 ਕਾਰ ਵਿੱਚ ਛੁਪਾਏ ਹੋਏ ਸਨ। ਪੁਲਿਸ ਨੇ ਉਨ੍ਹਾਂ ਦੀ ਕਾਰ ਵੀ ਜ਼ਬਤ ਕਰ ਲਈ ਹੈ।

ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਏ.ਡੀ.ਸੀ.ਪੀ., ਇਨਵੈਸਟੀਗੇਸ਼ਨ) ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਭਾਈ ਬਾਲਾ ਚੌਕ ਨੇੜਿਓਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 5 ਵਿੱਚ ਐਨਡੀਪੀਐਸ ਐਕਟ ਦੀ ਧਾਰਾ 21ਬੀ, 29, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੂਜੇ ਮਾਮਲੇ ਵਿੱਚ ਪੁਲੀਸ ਨੇ ਸਲੇਮ ਟਾਬਰੀ ਦੇ ਪੀਊ ਬੰਦਾ ਵਾਸੀ ਜਸਕਰਨ ਸਿੰਘ ਉਰਫ਼ ਜਸ਼ਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਸ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਤੀਜੇ ਮਾਮਲੇ ਵਿੱਚ ਪੁਲੀਸ ਨੇ ਮੇਹਰਬਾਨ ਦੇ ਕ੍ਰਿਸ਼ਨ ਲਾਲ ਨੂੰ ਸ਼ਰਾਬ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਸ ਦੇ ਕਬਜ਼ੇ ‘ਚੋਂ 5 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਮੇਹਰਬਾਨ ਵਿੱਚ ਆਬਕਾਰੀ ਐਕਟ ਦੀ ਧਾਰਾ 61,1, 14 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *