DMT : ਪਟਿਆਲਾ : (24 ਜਨਵਰੀ 2023) : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਿੰਨੀਆਂ ਵੀ ਕੇਂਦਰ ‘ਚ ਸਰਕਾਰਾਂ ਬਣੀਆਂ, ਉਹ ਪੰਜਾਬ ਨੂੰ ਨੀਵਾਂ ਦਿਖਾਉਣ ਤੇ ਲੱਗੀਆਂ ਰਹੀਆਂ ਹਨ ਤੇ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਿਆ ਜਾਂਦਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਹੁਣ ਦੇਸ਼ ਦੇ 74ਵੇ ਗਣਤੰਤਰ ਦਿਵਸ ਪਰੇਡ ਮੌਕੇ ਦਿੱਲੀ ਦੇ ਕਰਤੱਵਯ ਪੱਥ ਤੇ ਹੋਣ ਵਾਲੀ ਰਾਸ਼ਟਰੀ ਪਰੇਡ ਦੌਰਾਨ ਤੋਂ ਰਾਜ ਦੀ ਪ੍ਰਤੀਨਿਧਤਾ, ਵਿਕਾਸ ਤੇ ਵੱਖ ਵੱਖ ਕਾਰਜਾਂ ਵਿੱਚ ਵਿਲੱਖਣ ਯੋਗਦਾਨ ਦਰਸਾਉਣ ਨੂੰ ਲੈ ਕੇ ਪੰਜਾਬ ਦੀ ਝਾਕੀ ਨੂੰ ਗਣਤੰਤਰ ਪਰੇਡ ਵਿੱਚ ਸ਼ਾਮਲ ਨਾ ਕਰਨਾ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਦਾ ਅਪਮਾਨ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ 26 ਜਨਵਰੀ 1950 ਨੂੰ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਤੇ ਸਵਿਧਾਨ ਤਾਂ ਲਾਗੂ ਹੋਇਆ, ਜੇ ਦੇਸ਼ ਆਜ਼ਾਦ ਹੋਇਆ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ, ਕਿਉਂਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸਭ ਤੋਂ ਵੱਧ 80% ਕੁਰਬਾਨੀਆਂ ਦੇਣ ਵਿਚ ਪੰਜਾਬੀਆਂ ਦਾ ਹੀ ਯੋਗਦਾਨ ਰਿਹਾ ਹੈ ਅਤੇ ਕੇਂਦਰ ਵਿੱਚ ਪੰਜਾਬ ਦੀ ਝਲਕ ਨੂੰ ਦਰਸਾਉਂਦੀਆਂ ਝਲਕੀਆਂ ਨਾ ਦਿਖਾਏ ਜਾਣ ਨਾਲ ਪੰਜਾਬ ਅਤੇ ਪੰਜਾਬੀਆਂ ਨੂੰ ਅਣਗੌਲਿਆ ਕੀਤਾ ਗਿਆ ਹੈ । ਉਣਾ ਕਿਹਾ ਕਿ 26 ਜਨਵਰੀ ਨੂੰ ਹਰ ਸਾਲ ਵਾਂਗ ਹੀ ਗਣਤੰਤਰ ਦਿਵਸ ਮੌਕੇ ਇਸ ਵਾਰ ਵੀ ਪੰਜਾਬ ਦੀ ਝਾਕੀ ਰਾਹੀਂ ਪੰਜਾਬ ਰਾਜ ਵੱਲੋਂ ਆਪਣਾ ਸੱਭਿਆਚਾਰ ਅਤੇ ਵਿਰਸਾ ਪੇਸ਼ ਕੀਤਾ ਜਾਣਾ ਸੀ ।
ਉਨ੍ਹਾਂ ਕਿਹਾ ਕਿ 26 ਜਨਵਰੀ, 2023 ਨੂੰ ਗਣਤੰਤਰ ਦਿਵਸ ਪਰੇਡ ਦੌਰਾਨ 23 ਝਾਕੀਆਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ. ਜਿਨ੍ਹਾਂ ਵਿੱਚ 17 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਅਤੇ 6 ਵੱਖ-ਵੱਖ ਮੰਤਰਾਲਿਆਂ ਤੇ ਵਿਭਾਗਾਂ ਸਬੰਧਿਤ ਹਨ ਤੇ ਇਨ੍ਹਾਂ ਵਿੱਚ ਅਸਮ, ਅਰੁਣਾਂਚਲ ਪ੍ਰਦੇਸ਼, ਤ੍ਰਿਪੁਰਾ, ਪੱਛਮੀ ਬੰਗਾਲ, ਜੰਮੂ-ਕਸ਼ਮੀਰ, ਲੱਦਾਖ਼, ਦਾਦਰ-ਨਾਗਰ ਹਵੇਲੀ, ਦਮਨ ਤੇ ਦਿਓ, ਗੁਜਾਰਾਤ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰਾ, ਆਂਧਰਾ ਪ੍ਰਦੇਸ਼, ਤਮਿਲ ਨਾਡੂ, ਕਰਨਾਟਕਾ ਅਤੇ ਕੇਰਲਾ ਦੀਆਂ ਝਾਕੀਆਂ ਸ਼ਾਮਿਲ ਹਨ, ਪਰ ਪੰਜਾਬ ਜੋ ਦੇਸ਼ ਦਾ ਅੰਨਦਾਤਾ ਹੈ ਉਸ ਨੂੰ ਨਜ਼ਰਅੰਦਾਜ਼ ਕੀਤੇ ਜਾਣ ਹਨ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਾਲ 2017 ਵਿੱਚ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਤਾਂ ਉਦੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀਐੱਮ ਮੋਦੀ ਨੂੰ ਚਿੱਠੀ ਲਿਖ ਕੇ ਰਾਜ ਵੱਲੋਂ ਨਰਾਜ਼ਗੀ ਜਤਾਈ ਸੀ।